2 ਇਤਿਹਾਸ 6

ਤਾਂ ਆਪਣੇ ਨਿਵਾਸ ਸਥਾਨ ਸਵਰਗ ਤੋਂ ਸੁਣ। ਮਾਫ਼ ਕਰ, ਅਤੇ ਹਰ ਕਿਸੇ ਨਾਲ ਜਿਵੇਂ ਉਹ ਕਰਦੇ ਹਨ ਉਸੇ ਤਰ੍ਹਾਂ ਵਰਤਾਓ ਕਰੀ ਕਿਉਂਕਿ ਤੂੰ ਉਹਨਾਂ ਦੇ ਦਿਲਾਂ ਨੂੰ ਜਾਣਦਾ ਹੈ (ਕਿਉਂਕਿ ਤੂੰ ਹਰ ਮਨੁੱਖ ਦੇ ਦਿਲ ਨੂੰ ਜਾਣਦਾ ਹੈ),

2 Chronicles 6:30 (UKJV) Then hear you from heaven your dwelling place, and forgive, and render unto every man according unto all his ways, whose heart you know; (for you only know the hearts of the children of men:)

28“ਜਦੋਂ ਦੇਸ਼ ਉੱਤੇ ਕਾਲ ਜਾਂ ਬਵਾਂ ਆ ਜਾਵੇ ਜਾਂ ਝੁਲਸ ਜਾਂ ਉੱਲੀ ਟਿੱਡੀਆਂ ਜਾਂ ਸੁੰਡੀਆਂ ਟੋਕਾ ਪੈ ਜਾਵੇ, ਜਾਂ ਉਹਨਾਂ ਦੇ ਦੁਸ਼ਮਣ ਉਹਨਾਂ ਦੇ ਦੇਸ਼ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕੋਈ ਵੀ ਆਫ਼ਤ ਜਾਂ ਬਿਮਾਰੀ ਆਵੇ,

29ਅਤੇ ਬੇਨਤੀ ਜਾਂ ਪ੍ਰਾਰਥਨਾ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਵੱਲੋਂ ਕੀਤੀ ਜਾਵੇ, ਉਹਨਾਂ ਦੇ ਦੁੱਖਾਂ ਅਤੇ ਪੀੜਾਂ ਤੋਂ ਜਾਣੂ ਹੋ ਕੇ ਅਤੇ ਆਪਣੇ ਹੱਥ ਇਸ ਭਵਨ ਵੱਲ ਉਠਾਵੇ,

30ਤਾਂ ਆਪਣੇ ਨਿਵਾਸ ਸਥਾਨ ਸਵਰਗ ਤੋਂ ਸੁਣ। ਮਾਫ਼ ਕਰ, ਅਤੇ ਹਰ ਕਿਸੇ ਨਾਲ ਜਿਵੇਂ ਉਹ ਕਰਦੇ ਹਨ ਉਸੇ ਤਰ੍ਹਾਂ ਵਰਤਾਓ ਕਰੀ ਕਿਉਂਕਿ ਤੂੰ ਉਹਨਾਂ ਦੇ ਦਿਲਾਂ ਨੂੰ ਜਾਣਦਾ ਹੈ (ਕਿਉਂਕਿ ਤੂੰ ਹਰ ਮਨੁੱਖ ਦੇ ਦਿਲ ਨੂੰ ਜਾਣਦਾ ਹੈ),

31ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਦੋਂ ਤੱਕ ਉਹ ਉਸ ਦੇਸ਼ ਵਿੱਚ ਰਹਿਣ ਜੋ ਤੂੰ ਸਾਡੇ ਪਿਉ ਦਾਦਿਆਂ ਨੂੰ ਦਿੱਤਾ ਹੈ ਤਾਂ ਤੇਰੇ ਰਾਹਾਂ ਉੱਤੇ ਚੱਲਣ ਅਤੇ ਉਹ ਤੇਰੇ ਤੋਂ ਡਰਦੇ ਰਹਿਣ।

32“ਜਦੋਂ ਉਹ ਪਰਦੇਸੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ, ਪਰ ਤੇਰੇ ਮਹਾਨ ਨਾਮ ਅਤੇ ਤੇਰੇ ਸ਼ਕਤੀਸ਼ਾਲੀ ਹੱਥ ਅਤੇ ਤੇਰੀ ਪਸਾਰੀ ਹੋਈ ਬਾਂਹ ਦੇ ਕਾਰਨ ਦੂਰ ਦੇਸ਼ ਤੋਂ ਆਇਆ ਹੈ, ਜਦ ਉਹ ਆਵੇ ਅਤੇ ਇਸ ਭਵਨ ਵੱਲ ਆ ਕੇ ਪ੍ਰਾਰਥਨਾ ਕਰਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.