2 ਇਤਿਹਾਸ 6

ਤਦ ਸਵਰਗ ਤੋਂ ਸੁਣ, ਜੋ ਤੇਰਾ ਨਿਵਾਸ ਸਥਾਨ ਹੈ ਜੋ ਕੁਝ ਪਰਦੇਸੀ ਤੇਰੇ ਕੋਲੋਂ ਮੰਗੇ ਸੋ ਕਰ, ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣਨ ਅਤੇ ਤੇਰੇ ਤੋਂ ਡਰਨ ਜਿਵੇਂ ਤੇਰੀ ਪਰਜਾ ਇਸਰਾਏਲ, ਅਤੇ ਜਾਣ ਲੈਣ ਕਿ ਇਹ ਭਵਨ ਮੈਂ ਤੇਰੇ ਨਾਮ ਦਾ ਬਣਾਇਆ ਹੈ।

2 Chronicles 6:33 (UKJV) Then hear you from the heavens, even from your dwelling place, and do according to all that the stranger calls to you for; that all people of the earth may know your name, and fear you, as does your people Israel, and may know that this house which I have built is called by your name.

31ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਦੋਂ ਤੱਕ ਉਹ ਉਸ ਦੇਸ਼ ਵਿੱਚ ਰਹਿਣ ਜੋ ਤੂੰ ਸਾਡੇ ਪਿਉ ਦਾਦਿਆਂ ਨੂੰ ਦਿੱਤਾ ਹੈ ਤਾਂ ਤੇਰੇ ਰਾਹਾਂ ਉੱਤੇ ਚੱਲਣ ਅਤੇ ਉਹ ਤੇਰੇ ਤੋਂ ਡਰਦੇ ਰਹਿਣ।

32“ਜਦੋਂ ਉਹ ਪਰਦੇਸੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ, ਪਰ ਤੇਰੇ ਮਹਾਨ ਨਾਮ ਅਤੇ ਤੇਰੇ ਸ਼ਕਤੀਸ਼ਾਲੀ ਹੱਥ ਅਤੇ ਤੇਰੀ ਪਸਾਰੀ ਹੋਈ ਬਾਂਹ ਦੇ ਕਾਰਨ ਦੂਰ ਦੇਸ਼ ਤੋਂ ਆਇਆ ਹੈ, ਜਦ ਉਹ ਆਵੇ ਅਤੇ ਇਸ ਭਵਨ ਵੱਲ ਆ ਕੇ ਪ੍ਰਾਰਥਨਾ ਕਰਨ,

33ਤਦ ਸਵਰਗ ਤੋਂ ਸੁਣ, ਜੋ ਤੇਰਾ ਨਿਵਾਸ ਸਥਾਨ ਹੈ ਜੋ ਕੁਝ ਪਰਦੇਸੀ ਤੇਰੇ ਕੋਲੋਂ ਮੰਗੇ ਸੋ ਕਰ, ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣਨ ਅਤੇ ਤੇਰੇ ਤੋਂ ਡਰਨ ਜਿਵੇਂ ਤੇਰੀ ਪਰਜਾ ਇਸਰਾਏਲ, ਅਤੇ ਜਾਣ ਲੈਣ ਕਿ ਇਹ ਭਵਨ ਮੈਂ ਤੇਰੇ ਨਾਮ ਦਾ ਬਣਾਇਆ ਹੈ।

34“ਜਦ ਤੇਰੇ ਲੋਕ ਆਪਣੇ ਦੁਸ਼ਮਣਾਂ ਨਾਲ ਯੁੱਧ ਕਰਨ ਲਈ ਨਿੱਕਲਣ, ਜਿੱਥੇ ਤੂੰ ਉਹਨਾਂ ਨੂੰ ਘੱਲੇ, ਅਤੇ ਜਦੋਂ ਉਹ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆਂ ਅਤੇ ਉਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਪ੍ਰਾਰਥਨਾ ਕਰਨ,

35ਤਦ ਤੂੰ ਸਵਰਗ ਤੋਂ ਉਹਨਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.