34“ਜਦ ਤੇਰੇ ਲੋਕ ਆਪਣੇ ਦੁਸ਼ਮਣਾਂ ਨਾਲ ਯੁੱਧ ਕਰਨ ਲਈ ਨਿੱਕਲਣ, ਜਿੱਥੇ ਤੂੰ ਉਹਨਾਂ ਨੂੰ ਘੱਲੇ, ਅਤੇ ਜਦੋਂ ਉਹ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆਂ ਅਤੇ ਉਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਪ੍ਰਾਰਥਨਾ ਕਰਨ,
35ਤਦ ਤੂੰ ਸਵਰਗ ਤੋਂ ਉਹਨਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀਂ।
36“ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਹੈ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਹਨਾਂ ਨਾਲ ਕ੍ਰੋਧਵਾਨ ਹੋਵੇ ਅਤੇ ਉਹਨਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਹਨਾਂ ਨੂੰ ਗ਼ੁਲਾਮ ਬਣਾ ਕੇ ਦੂਰ ਜਾਂ ਨੇੜੇ ਦੇ ਦੇਸ਼ ਵਿੱਚ ਲੈ ਜਾਵੇ;
37ਅਤੇ ਜੇ ਉਹ ਉਸ ਦੇਸ਼ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਆਪਣੇ ਮਨ ਬਦਲ ਲੈਣ ਅਤੇ ਪਛਤਾਉਣ ਆਪਣੀ ਗ਼ੁਲਾਮੀ ਵਾਲੇ ਦੇਸ਼ ਵਿੱਚ ਤੇਰੇ ਅੱਗੇ ਬੇਨਤੀ ਕਰਨ, ਅਤੇ ਆਖਣ ‘ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ, ਅਸੀਂ ਬੁਰਿਆਈ ਕੀਤੀ ਹੈ’;
38ਸੋ ਜੇ ਉਹ ਉਸ ਗੁਲਾਮੀ ਦੇ ਦੇਸ਼ ਵਿੱਚੋਂ ਜਿੱਥੇ ਉਹਨਾਂ ਨੂੰ ਗੁਲਾਮ ਬਣਾਇਆ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਹ ਤੇਰੇ ਵੱਲ ਮੁੜਨ ਅਤੇ ਆਪਣੇ ਇਸ ਦੇਸ਼ ਵੱਲ ਜੋ ਤੂੰ ਉਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜਿਹੜਾ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ ਬੇਨਤੀ ਕਰਨ;