2 ਇਤਿਹਾਸ 6

ਅਤੇ ਜੇ ਉਹ ਉਸ ਦੇਸ਼ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਆਪਣੇ ਮਨ ਬਦਲ ਲੈਣ ਅਤੇ ਪਛਤਾਉਣ ਆਪਣੀ ਗ਼ੁਲਾਮੀ ਵਾਲੇ ਦੇਸ਼ ਵਿੱਚ ਤੇਰੇ ਅੱਗੇ ਬੇਨਤੀ ਕਰਨ, ਅਤੇ ਆਖਣ ‘ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ, ਅਸੀਂ ਬੁਰਿਆਈ ਕੀਤੀ ਹੈ’;

2 Chronicles 6:37 (UKJV) Yet if they call to reflect themselves in the land where they are carried captive, and turn and pray unto you in the land of their captivity, saying, We have sinned, we have done amiss, and have dealt wickedly;

35ਤਦ ਤੂੰ ਸਵਰਗ ਤੋਂ ਉਹਨਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀਂ।

36“ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਹੈ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਹਨਾਂ ਨਾਲ ਕ੍ਰੋਧਵਾਨ ਹੋਵੇ ਅਤੇ ਉਹਨਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਹਨਾਂ ਨੂੰ ਗ਼ੁਲਾਮ ਬਣਾ ਕੇ ਦੂਰ ਜਾਂ ਨੇੜੇ ਦੇ ਦੇਸ਼ ਵਿੱਚ ਲੈ ਜਾਵੇ;

37ਅਤੇ ਜੇ ਉਹ ਉਸ ਦੇਸ਼ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਆਪਣੇ ਮਨ ਬਦਲ ਲੈਣ ਅਤੇ ਪਛਤਾਉਣ ਆਪਣੀ ਗ਼ੁਲਾਮੀ ਵਾਲੇ ਦੇਸ਼ ਵਿੱਚ ਤੇਰੇ ਅੱਗੇ ਬੇਨਤੀ ਕਰਨ, ਅਤੇ ਆਖਣ ‘ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ, ਅਸੀਂ ਬੁਰਿਆਈ ਕੀਤੀ ਹੈ’;

38ਸੋ ਜੇ ਉਹ ਉਸ ਗੁਲਾਮੀ ਦੇ ਦੇਸ਼ ਵਿੱਚੋਂ ਜਿੱਥੇ ਉਹਨਾਂ ਨੂੰ ਗੁਲਾਮ ਬਣਾਇਆ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਹ ਤੇਰੇ ਵੱਲ ਮੁੜਨ ਅਤੇ ਆਪਣੇ ਇਸ ਦੇਸ਼ ਵੱਲ ਜੋ ਤੂੰ ਉਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜਿਹੜਾ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ ਬੇਨਤੀ ਕਰਨ;

39ਤਦ ਸਵਰਗ ਆਪਣੇ ਨਿਵਾਸ ਸਥਾਨ ਤੋਂ, ਉਹਨਾਂ ਦੀਆਂ ਪ੍ਰਾਰਥਨਾ ਅਤੇ ਉਹਨਾਂ ਦੀਆਂ ਬੇਨਤੀਆਂ ਨੂੰ ਸੁਣ ਲਵੀਂ, ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀ ਅਤੇ ਆਪਣੇ ਲੋਕਾਂ ਨੂੰ ਮਾਫ਼ ਕਰੀ, ਜਿਨ੍ਹਾਂ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.