2 ਇਤਿਹਾਸ 6

ਤਦ ਸਵਰਗ ਆਪਣੇ ਨਿਵਾਸ ਸਥਾਨ ਤੋਂ, ਉਹਨਾਂ ਦੀਆਂ ਪ੍ਰਾਰਥਨਾ ਅਤੇ ਉਹਨਾਂ ਦੀਆਂ ਬੇਨਤੀਆਂ ਨੂੰ ਸੁਣ ਲਵੀਂ, ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀ ਅਤੇ ਆਪਣੇ ਲੋਕਾਂ ਨੂੰ ਮਾਫ਼ ਕਰੀ, ਜਿਨ੍ਹਾਂ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।

2 Chronicles 6:39 (UKJV) Then hear you from the heavens, even from your dwelling place, their prayer and their supplications, and maintain their cause, and forgive your people which have sinned against you.

37ਅਤੇ ਜੇ ਉਹ ਉਸ ਦੇਸ਼ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਆਪਣੇ ਮਨ ਬਦਲ ਲੈਣ ਅਤੇ ਪਛਤਾਉਣ ਆਪਣੀ ਗ਼ੁਲਾਮੀ ਵਾਲੇ ਦੇਸ਼ ਵਿੱਚ ਤੇਰੇ ਅੱਗੇ ਬੇਨਤੀ ਕਰਨ, ਅਤੇ ਆਖਣ ‘ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ, ਅਸੀਂ ਬੁਰਿਆਈ ਕੀਤੀ ਹੈ’;

38ਸੋ ਜੇ ਉਹ ਉਸ ਗੁਲਾਮੀ ਦੇ ਦੇਸ਼ ਵਿੱਚੋਂ ਜਿੱਥੇ ਉਹਨਾਂ ਨੂੰ ਗੁਲਾਮ ਬਣਾਇਆ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਹ ਤੇਰੇ ਵੱਲ ਮੁੜਨ ਅਤੇ ਆਪਣੇ ਇਸ ਦੇਸ਼ ਵੱਲ ਜੋ ਤੂੰ ਉਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜਿਹੜਾ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ ਬੇਨਤੀ ਕਰਨ;

39ਤਦ ਸਵਰਗ ਆਪਣੇ ਨਿਵਾਸ ਸਥਾਨ ਤੋਂ, ਉਹਨਾਂ ਦੀਆਂ ਪ੍ਰਾਰਥਨਾ ਅਤੇ ਉਹਨਾਂ ਦੀਆਂ ਬੇਨਤੀਆਂ ਨੂੰ ਸੁਣ ਲਵੀਂ, ਅਤੇ ਉਹਨਾਂ ਦੇ ਹੱਕ ਦਾ ਨਿਆਂ ਕਰੀ ਅਤੇ ਆਪਣੇ ਲੋਕਾਂ ਨੂੰ ਮਾਫ਼ ਕਰੀ, ਜਿਨ੍ਹਾਂ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।

40“ਹੁਣ, ਮੇਰੇ ਪਰਮੇਸ਼ਵਰ, ਤੁਹਾਡੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਤੁਹਾਡੇ ਕੰਨ ਇਸ ਸਥਾਨ ਵਿੱਚ ਕੀਤੀਆਂ ਪ੍ਰਾਰਥਨਾਵਾਂ ਵੱਲ ਧਿਆਨ ਦੇਣ।

41“ਹੁਣ, ਯਾਹਵੇਹ ਪਰਮੇਸ਼ਵਰ, ਉੱਠ ਅਤੇ ਆਪਣੇ ਆਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ। ਹੇ ਯਾਹਵੇਹ ਪਰਮੇਸ਼ਵਰ! ਤੁਹਾਡੇ ਜਾਜਕ ਮੁਕਤੀ ਦੇ ਕੱਪੜੇ ਪਹਿਨੇ, ਤੁਹਾਡੇ ਵਫ਼ਾਦਾਰ ਲੋਕ ਤੁਹਾਡੀ ਚੰਗਿਆਈ ਵਿੱਚ ਅਨੰਦ ਹੋਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.