2 ਇਤਿਹਾਸ 6

ਤਦ ਉਸ ਨੇ ਆਖਿਆ: “ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਜਿਸ ਨੇ ਆਪਣੇ ਹੱਥਾਂ ਨਾਲ ਉਹ ਵਾਅਦਾ ਪੂਰਾ ਕੀਤਾ ਜੋ ਉਸਨੇ ਮੇਰੇ ਪਿਤਾ ਦਾਵੀਦ ਨਾਲ ਆਪਣੇ ਮੂੰਹ ਨਾਲ ਕੀਤਾ ਸੀ।

2 Chronicles 6:4 (UKJV) And he said, Blessed be the LORD God of Israel, who has with his hands fulfilled that which he spoke with his mouth to my father David, saying,

2ਮੈਂ ਤੇਰੇ ਲਈ ਇੱਕ ਸ਼ਾਨਦਾਰ ਭਵਨ ਬਣਾਇਆ ਹੈ, ਜਿੱਥੇ ਤੂੰ ਸਦਾ ਰਹਿ ਸਕੇ।”

3ਜਦੋਂ ਇਸਰਾਏਲ ਦੀ ਸਾਰੀ ਸਭਾ ਉੱਥੇ ਖੜ੍ਹੀ ਸੀ, ਤਾਂ ਪਾਤਸ਼ਾਹ ਨੇ ਮੁੜ ਕੇ ਉਹਨਾਂ ਨੂੰ ਅਸੀਸ ਦਿੱਤੀ।

4ਤਦ ਉਸ ਨੇ ਆਖਿਆ: “ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਜਿਸ ਨੇ ਆਪਣੇ ਹੱਥਾਂ ਨਾਲ ਉਹ ਵਾਅਦਾ ਪੂਰਾ ਕੀਤਾ ਜੋ ਉਸਨੇ ਮੇਰੇ ਪਿਤਾ ਦਾਵੀਦ ਨਾਲ ਆਪਣੇ ਮੂੰਹ ਨਾਲ ਕੀਤਾ ਸੀ।

5‘ਕਿਉਂ ਜੋ ਪਰਮੇਸ਼ਵਰ ਨੇ ਆਖਿਆ, ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ, ਮੈਂ ਇਸਰਾਏਲ ਦੇ ਕਿਸੇ ਵੀ ਗੋਤ ਦੇ ਸ਼ਹਿਰ ਨੂੰ ਮੰਦਰ ਬਣਾਉਣ ਲਈ ਨਹੀਂ ਚੁਣਿਆ ਤਾਂ ਜੋ ਮੇਰਾ ਨਾਮ ਉੱਥੇ ਹੋਵੇ ਅਤੇ ਨਾ ਹੀ ਮੈਂ ਕਿਸੇ ਨੂੰ ਇਸ ਲਈ ਚੁਣਿਆ ਹੈ। ਮੇਰੇ ਲੋਕ ਇਸਰਾਏਲ ਉੱਤੇ ਹਾਕਮ ਹੋਵੇ।

6ਪਰ ਹੁਣ ਮੈਂ ਯੇਰੂਸ਼ਲੇਮ ਨੂੰ ਆਪਣੇ ਨਾਮ ਲਈ ਚੁਣਿਆ ਹੈ, ਮੈਂ ਦਾਵੀਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਰਾਜ ਕਰੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.