3ਜਦੋਂ ਇਸਰਾਏਲ ਦੀ ਸਾਰੀ ਸਭਾ ਉੱਥੇ ਖੜ੍ਹੀ ਸੀ, ਤਾਂ ਪਾਤਸ਼ਾਹ ਨੇ ਮੁੜ ਕੇ ਉਹਨਾਂ ਨੂੰ ਅਸੀਸ ਦਿੱਤੀ।
4ਤਦ ਉਸ ਨੇ ਆਖਿਆ: “ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਜਿਸ ਨੇ ਆਪਣੇ ਹੱਥਾਂ ਨਾਲ ਉਹ ਵਾਅਦਾ ਪੂਰਾ ਕੀਤਾ ਜੋ ਉਸਨੇ ਮੇਰੇ ਪਿਤਾ ਦਾਵੀਦ ਨਾਲ ਆਪਣੇ ਮੂੰਹ ਨਾਲ ਕੀਤਾ ਸੀ।
5‘ਕਿਉਂ ਜੋ ਪਰਮੇਸ਼ਵਰ ਨੇ ਆਖਿਆ, ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ, ਮੈਂ ਇਸਰਾਏਲ ਦੇ ਕਿਸੇ ਵੀ ਗੋਤ ਦੇ ਸ਼ਹਿਰ ਨੂੰ ਮੰਦਰ ਬਣਾਉਣ ਲਈ ਨਹੀਂ ਚੁਣਿਆ ਤਾਂ ਜੋ ਮੇਰਾ ਨਾਮ ਉੱਥੇ ਹੋਵੇ ਅਤੇ ਨਾ ਹੀ ਮੈਂ ਕਿਸੇ ਨੂੰ ਇਸ ਲਈ ਚੁਣਿਆ ਹੈ। ਮੇਰੇ ਲੋਕ ਇਸਰਾਏਲ ਉੱਤੇ ਹਾਕਮ ਹੋਵੇ।
6ਪਰ ਹੁਣ ਮੈਂ ਯੇਰੂਸ਼ਲੇਮ ਨੂੰ ਆਪਣੇ ਨਾਮ ਲਈ ਚੁਣਿਆ ਹੈ, ਮੈਂ ਦਾਵੀਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਰਾਜ ਕਰੇ।’
7“ਮੇਰੇ ਪਿਤਾ ਦਾਵੀਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੇ ਨਾਮ ਲਈ ਇੱਕ ਭਵਨ ਬਣਾਵੇ।