2 ਇਤਿਹਾਸ 7

ਜਦੋਂ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਪੂਰਾ ਕਰ ਲਿਆ ਸੀ, ਅਤੇ ਉਹ ਸਭ ਕੁਝ ਕਰਨ ਵਿੱਚ ਕਾਮਯਾਬ ਹੋ ਗਿਆ ਸੀ ਜੋ ਉਸ ਨੇ ਯਾਹਵੇਹ ਦੇ ਭਵਨ ਵਿੱਚ ਅਤੇ ਆਪਣੇ ਮਹਿਲ ਵਿੱਚ ਕਰਨਾ ਸੀ,

2 Chronicles 7:11 (UKJV) Thus Solomon finished the house of the LORD, and the king's house: and all that came into Solomon's heart to make in the house of the LORD, and in his own house, he prosperously effected.

9ਅੱਠਵੇਂ ਦਿਨ ਉਹਨਾਂ ਨੇ ਇੱਕ ਸਭਾ ਰੱਖੀ ਕਿਉਂ ਜੋ ਉਹਨਾਂ ਨੇ ਜਗਵੇਦੀ ਦੇ ਸਮਰਪਣ ਨੂੰ ਸੱਤ ਦਿਨ ਅਤੇ ਹੋਰ ਸੱਤ ਦਿਨ ਤਿਉਹਾਰ ਮਨਾਇਆ ਸੀ।

10ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਉਸ ਨੇ ਲੋਕਾਂ ਨੂੰ ਉਹਨਾਂ ਦੇ ਘਰਾਂ ਨੂੰ ਭੇਜ ਦਿੱਤਾ, ਉਹਨਾਂ ਚੰਗੀਆਂ ਗੱਲਾਂ ਲਈ ਜੋ ਯਾਹਵੇਹ ਨੇ ਦਾਵੀਦ ਅਤੇ ਸ਼ਲੋਮੋਨ ਅਤੇ ਉਸ ਦੇ ਲੋਕ ਇਸਰਾਏਲ ਦੇ ਲਈ ਕੀਤੀਆਂ ਸਨ, ਉਹਨਾਂ ਦੇ ਦਿਲਾਂ ਵਿੱਚ ਅਨੰਦ ਅਤੇ ਪ੍ਰਸੰਨ ਸਨ।

11ਜਦੋਂ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਪੂਰਾ ਕਰ ਲਿਆ ਸੀ, ਅਤੇ ਉਹ ਸਭ ਕੁਝ ਕਰਨ ਵਿੱਚ ਕਾਮਯਾਬ ਹੋ ਗਿਆ ਸੀ ਜੋ ਉਸ ਨੇ ਯਾਹਵੇਹ ਦੇ ਭਵਨ ਵਿੱਚ ਅਤੇ ਆਪਣੇ ਮਹਿਲ ਵਿੱਚ ਕਰਨਾ ਸੀ,

12ਯਾਹਵੇਹ ਨੇ ਸ਼ਲੋਮੋਨ ਨੂੰ ਰਾਤ ਨੂੰ ਦਰਸ਼ਨ ਦਿੱਤਾ ਅਤੇ ਕਿਹਾ: “ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਇਸ ਜਗ੍ਹਾ ਨੂੰ ਆਪਣੇ ਲਈ ਚੁਣਿਆ ਹੈ ਕਿ ਇਹ ਬਲੀਦਾਨ ਲਈ ਮੰਦਰ ਹੋਵੇ।

13“ਜੇ ਮੈਂ ਕਦੀ ਅਕਾਸ਼ ਨੂੰ ਬੰਦ ਕਰ ਦਿਆਂ ਕਿ ਮੀਂਹ ਨਾ ਪਵੇ ਜਾ ਸਲਾ ਨੂੰ ਹੁਕਮ ਦਿਆਂ ਦੇਸ਼ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬੀਮਾਰੀ ਭੇਜਾਂ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.