10ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਉਸ ਨੇ ਲੋਕਾਂ ਨੂੰ ਉਹਨਾਂ ਦੇ ਘਰਾਂ ਨੂੰ ਭੇਜ ਦਿੱਤਾ, ਉਹਨਾਂ ਚੰਗੀਆਂ ਗੱਲਾਂ ਲਈ ਜੋ ਯਾਹਵੇਹ ਨੇ ਦਾਵੀਦ ਅਤੇ ਸ਼ਲੋਮੋਨ ਅਤੇ ਉਸ ਦੇ ਲੋਕ ਇਸਰਾਏਲ ਦੇ ਲਈ ਕੀਤੀਆਂ ਸਨ, ਉਹਨਾਂ ਦੇ ਦਿਲਾਂ ਵਿੱਚ ਅਨੰਦ ਅਤੇ ਪ੍ਰਸੰਨ ਸਨ।
11ਜਦੋਂ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਪੂਰਾ ਕਰ ਲਿਆ ਸੀ, ਅਤੇ ਉਹ ਸਭ ਕੁਝ ਕਰਨ ਵਿੱਚ ਕਾਮਯਾਬ ਹੋ ਗਿਆ ਸੀ ਜੋ ਉਸ ਨੇ ਯਾਹਵੇਹ ਦੇ ਭਵਨ ਵਿੱਚ ਅਤੇ ਆਪਣੇ ਮਹਿਲ ਵਿੱਚ ਕਰਨਾ ਸੀ,
12ਯਾਹਵੇਹ ਨੇ ਸ਼ਲੋਮੋਨ ਨੂੰ ਰਾਤ ਨੂੰ ਦਰਸ਼ਨ ਦਿੱਤਾ ਅਤੇ ਕਿਹਾ: “ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਇਸ ਜਗ੍ਹਾ ਨੂੰ ਆਪਣੇ ਲਈ ਚੁਣਿਆ ਹੈ ਕਿ ਇਹ ਬਲੀਦਾਨ ਲਈ ਮੰਦਰ ਹੋਵੇ।
13“ਜੇ ਮੈਂ ਕਦੀ ਅਕਾਸ਼ ਨੂੰ ਬੰਦ ਕਰ ਦਿਆਂ ਕਿ ਮੀਂਹ ਨਾ ਪਵੇ ਜਾ ਸਲਾ ਨੂੰ ਹੁਕਮ ਦਿਆਂ ਦੇਸ਼ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬੀਮਾਰੀ ਭੇਜਾਂ,
14ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਅਖਵਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਹਨਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਹਨਾਂ ਦੇ ਦੇਸ਼ ਨੂੰ ਬਹਾਲ ਕਰ ਦਿਆਂਗਾ।