12ਯਾਹਵੇਹ ਨੇ ਸ਼ਲੋਮੋਨ ਨੂੰ ਰਾਤ ਨੂੰ ਦਰਸ਼ਨ ਦਿੱਤਾ ਅਤੇ ਕਿਹਾ: “ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਇਸ ਜਗ੍ਹਾ ਨੂੰ ਆਪਣੇ ਲਈ ਚੁਣਿਆ ਹੈ ਕਿ ਇਹ ਬਲੀਦਾਨ ਲਈ ਮੰਦਰ ਹੋਵੇ।
13“ਜੇ ਮੈਂ ਕਦੀ ਅਕਾਸ਼ ਨੂੰ ਬੰਦ ਕਰ ਦਿਆਂ ਕਿ ਮੀਂਹ ਨਾ ਪਵੇ ਜਾ ਸਲਾ ਨੂੰ ਹੁਕਮ ਦਿਆਂ ਦੇਸ਼ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬੀਮਾਰੀ ਭੇਜਾਂ,
14ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਅਖਵਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਹਨਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਹਨਾਂ ਦੇ ਦੇਸ਼ ਨੂੰ ਬਹਾਲ ਕਰ ਦਿਆਂਗਾ।
15ਹੁਣ ਮੇਰੀਆਂ ਅੱਖਾਂ ਖੁੱਲੀਆਂ ਰਹਿਣਗੀਆਂ ਅਤੇ ਮੇਰੇ ਕੰਨ ਇਸ ਸਥਾਨ ਤੇ ਹੋਣ ਵਾਲੀਆਂ ਪ੍ਰਾਰਥਨਾ ਵੱਲ ਲੱਗੇ ਰਹਿਣਗੇ।
16ਮੈਂ ਇਸ ਭਵਨ ਨੂੰ ਚੁਣਿਆ ਅਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਲਈ ਰਹੇ। ਮੇਰੀਆਂ ਅੱਖਾਂ ਅਤੇ ਮੇਰਾ ਦਿਲ ਹਮੇਸ਼ਾ ਉੱਥੇ ਰਹਿਣਗੇ।