16ਮੈਂ ਇਸ ਭਵਨ ਨੂੰ ਚੁਣਿਆ ਅਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਲਈ ਰਹੇ। ਮੇਰੀਆਂ ਅੱਖਾਂ ਅਤੇ ਮੇਰਾ ਦਿਲ ਹਮੇਸ਼ਾ ਉੱਥੇ ਰਹਿਣਗੇ।
17“ਜੇਕਰ ਤੂੰ ਮੇਰੇ ਅੱਗੇ ਆਪਣੇ ਪਿਤਾ ਦਾਵੀਦ ਵਾਂਗ ਵਫ਼ਾਦਾਰੀ ਨਾਲ ਚੱਲੇ ਅਤੇ ਮੇਰੇ ਹੁਕਮਾਂ ਅਤੇ ਨਿਯਮਾਂ ਦੀ ਪਾਲਨਾ ਕਰੇਂਗਾ,
18ਮੈਂ ਤੇਰੇ ਸ਼ਾਹੀ ਸਿੰਘਾਸਣ ਨੂੰ ਸਦਾ ਲਈ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਵੀਦ ਨਾਲ ਨੇਮ ਕੀਤਾ, ‘ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ।’
19“ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਹਨਾਂ ਦੀ ਉਪਾਸਨਾ ਕਰੋ,
20ਤਾਂ ਮੈਂ ਇਸਰਾਏਲ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਹਨਾਂ ਨੂੰ ਦਿੱਤੀ ਹੈ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਉਪਦੇਸ਼ ਅਤੇ ਮਖੌਲ ਦਾ ਵਿਸ਼ਾ ਬਣ ਜਾਵੇਗਾ।