2 ਇਤਿਹਾਸ 7

ਤਾਂ ਮੈਂ ਇਸਰਾਏਲ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਹਨਾਂ ਨੂੰ ਦਿੱਤੀ ਹੈ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਉਪਦੇਸ਼ ਅਤੇ ਮਖੌਲ ਦਾ ਵਿਸ਼ਾ ਬਣ ਜਾਵੇਗਾ।

2 Chronicles 7:20 (UKJV) Then will I pluck them up by the roots out of my land which I have given them; and this house, which I have sanctified for my name, will I cast out of my sight, and will make it to be a proverb and a byword among all nations.

18ਮੈਂ ਤੇਰੇ ਸ਼ਾਹੀ ਸਿੰਘਾਸਣ ਨੂੰ ਸਦਾ ਲਈ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਵੀਦ ਨਾਲ ਨੇਮ ਕੀਤਾ, ‘ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ।’

19“ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਹਨਾਂ ਦੀ ਉਪਾਸਨਾ ਕਰੋ,

20ਤਾਂ ਮੈਂ ਇਸਰਾਏਲ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਹਨਾਂ ਨੂੰ ਦਿੱਤੀ ਹੈ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਉਪਦੇਸ਼ ਅਤੇ ਮਖੌਲ ਦਾ ਵਿਸ਼ਾ ਬਣ ਜਾਵੇਗਾ।

21ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਆਖਣਗੇ, ‘ਯਾਹਵੇਹ ਨੇ ਇਸ ਧਰਤੀ ਨਾਲ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?’

22ਲੋਕ ਜਵਾਬ ਦੇਣਗੇ, ‘ਕਿਉਂਕਿ ਉਹਨਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਨੂੰ ਤਿਆਗ ਦਿੱਤਾ ਹੈ, ਜਿਹੜਾ ਉਹਨਾਂ ਨੂੰ ਮਿਸਰ ਦੇਸ਼ ਤੋਂ ਬਾਹਰ ਕੱਢ ਲਿਆਇਆ, ਅਤੇ ਉਹ ਓਪਰੇ ਦੇਵਤਿਆਂ ਦੇ ਮਗਰ ਲੱਗ ਗਏ ਅਤੇ ਉਹਨਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਇਸ ਲਈ ਉਹ ਉਹਨਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.