20ਤਾਂ ਮੈਂ ਇਸਰਾਏਲ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਹਨਾਂ ਨੂੰ ਦਿੱਤੀ ਹੈ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਉਪਦੇਸ਼ ਅਤੇ ਮਖੌਲ ਦਾ ਵਿਸ਼ਾ ਬਣ ਜਾਵੇਗਾ।
21ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਆਖਣਗੇ, ‘ਯਾਹਵੇਹ ਨੇ ਇਸ ਧਰਤੀ ਨਾਲ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?’
22ਲੋਕ ਜਵਾਬ ਦੇਣਗੇ, ‘ਕਿਉਂਕਿ ਉਹਨਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਨੂੰ ਤਿਆਗ ਦਿੱਤਾ ਹੈ, ਜਿਹੜਾ ਉਹਨਾਂ ਨੂੰ ਮਿਸਰ ਦੇਸ਼ ਤੋਂ ਬਾਹਰ ਕੱਢ ਲਿਆਇਆ, ਅਤੇ ਉਹ ਓਪਰੇ ਦੇਵਤਿਆਂ ਦੇ ਮਗਰ ਲੱਗ ਗਏ ਅਤੇ ਉਹਨਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਇਸ ਲਈ ਉਹ ਉਹਨਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।’ ”