2 ਇਤਿਹਾਸ 7

ਅਤੇ ਜਦੋਂ ਅੱਗ ਉੱਤਰੀ ਅਤੇ ਯਾਹਵੇਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਹਨਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਭਰਨੇ ਡਿੱਗ ਕੇ ਮੱਥਾ ਟੇਕਿਆ ਅਤੇ ਯਾਹਵੇਹ ਦਾ ਧੰਨਵਾਦ ਕੀਤਾ, “ਉਹ ਭਲਾ ਹੈ; ਉਸ ਦੀ ਦਯਾ ਜੋ ਸਦਾ ਦੀ ਹੈ।”

2 Chronicles 7:3 (UKJV) And when all the children of Israel saw how the fire came down, and the glory of the LORD upon the house, they bowed themselves with their faces to the ground upon the pavement, and worshipped, and praised the LORD, saying, For he is good; for his mercy endures for ever.

1ਜਦੋਂ ਸ਼ਲੋਮੋਨ ਨੇ ਪ੍ਰਾਰਥਨਾ ਕਰਨੀ ਸਮਾਪਤ ਕੀਤੀ, ਤਾਂ ਸਵਰਗ ਤੋਂ ਅੱਗ ਉੱਤਰੀ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਨੂੰ ਭਸਮ ਕਰ ਦਿੱਤਾ, ਅਤੇ ਯਾਹਵੇਹ ਦੀ ਮਹਿਮਾ ਨੇ ਭਵਨ ਨੂੰ ਭਰ ਦਿੱਤਾ।

2ਜਾਜਕ ਯਾਹਵੇਹ ਦੇ ਭਵਨ ਵਿੱਚ ਦਾਖਲ ਨਾ ਹੋ ਸਕੇ ਕਿਉਂਕਿ ਯਾਹਵੇਹ ਦੇ ਪ੍ਰਤਾਪ ਨੇ ਉਸਨੂੰ ਭਰ ਦਿੱਤਾ ਸੀ।

3ਅਤੇ ਜਦੋਂ ਅੱਗ ਉੱਤਰੀ ਅਤੇ ਯਾਹਵੇਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਹਨਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਭਰਨੇ ਡਿੱਗ ਕੇ ਮੱਥਾ ਟੇਕਿਆ ਅਤੇ ਯਾਹਵੇਹ ਦਾ ਧੰਨਵਾਦ ਕੀਤਾ, “ਉਹ ਭਲਾ ਹੈ; ਉਸ ਦੀ ਦਯਾ ਜੋ ਸਦਾ ਦੀ ਹੈ।”

4ਤਦ ਰਾਜਾ ਅਤੇ ਸਾਰੇ ਲੋਕਾਂ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ।

5ਅਤੇ ਸ਼ਲੋਮੋਨ ਪਾਤਸ਼ਾਹ ਨੇ 22,000 ਬਲਦਾਂ ਤੇ 1,20,000 ਭੇਡਾਂ ਬੱਕਰੀਆਂ ਦੀਆਂ ਬਲੀਆਂ ਚੜ੍ਹਾਈਆਂ ਸਨ ਸੋ ਪਾਤਸ਼ਾਹ ਨੇ ਅਤੇ ਸਾਰੇ ਲੋਕਾਂ ਨੇ ਪਰਮੇਸ਼ਵਰ ਦੇ ਭਵਨ ਨੂੰ ਅਰਪਣ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.