2 ਇਤਿਹਾਸ 7

ਅਤੇ ਸ਼ਲੋਮੋਨ ਪਾਤਸ਼ਾਹ ਨੇ 22,000 ਬਲਦਾਂ ਤੇ 1,20,000 ਭੇਡਾਂ ਬੱਕਰੀਆਂ ਦੀਆਂ ਬਲੀਆਂ ਚੜ੍ਹਾਈਆਂ ਸਨ ਸੋ ਪਾਤਸ਼ਾਹ ਨੇ ਅਤੇ ਸਾਰੇ ਲੋਕਾਂ ਨੇ ਪਰਮੇਸ਼ਵਰ ਦੇ ਭਵਨ ਨੂੰ ਅਰਪਣ ਕੀਤਾ।

2 Chronicles 7:5 (UKJV) And king Solomon offered a sacrifice of twenty and two thousand oxen, and an hundred and twenty thousand sheep: so the king and all the people dedicated the house of God.

3ਅਤੇ ਜਦੋਂ ਅੱਗ ਉੱਤਰੀ ਅਤੇ ਯਾਹਵੇਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਹਨਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਭਰਨੇ ਡਿੱਗ ਕੇ ਮੱਥਾ ਟੇਕਿਆ ਅਤੇ ਯਾਹਵੇਹ ਦਾ ਧੰਨਵਾਦ ਕੀਤਾ, “ਉਹ ਭਲਾ ਹੈ; ਉਸ ਦੀ ਦਯਾ ਜੋ ਸਦਾ ਦੀ ਹੈ।”

4ਤਦ ਰਾਜਾ ਅਤੇ ਸਾਰੇ ਲੋਕਾਂ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ।

5ਅਤੇ ਸ਼ਲੋਮੋਨ ਪਾਤਸ਼ਾਹ ਨੇ 22,000 ਬਲਦਾਂ ਤੇ 1,20,000 ਭੇਡਾਂ ਬੱਕਰੀਆਂ ਦੀਆਂ ਬਲੀਆਂ ਚੜ੍ਹਾਈਆਂ ਸਨ ਸੋ ਪਾਤਸ਼ਾਹ ਨੇ ਅਤੇ ਸਾਰੇ ਲੋਕਾਂ ਨੇ ਪਰਮੇਸ਼ਵਰ ਦੇ ਭਵਨ ਨੂੰ ਅਰਪਣ ਕੀਤਾ।

6ਅਤੇ ਜਾਜਕ ਆਪਣੇ ਕੰਮਾਂ ਅਨੁਸਾਰ ਖਲੋਤੇ ਸਨ ਅਤੇ ਲੇਵੀ ਵੀ ਯਾਹਵੇਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨਾਂ ਨੂੰ ਦਾਵੀਦ ਪਾਤਸ਼ਾਹ ਨੇ ਯਾਹਵੇਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਹਨਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ਵਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਹਨਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ।

7ਤਾਂ ਸ਼ਲੋਮੋਨ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਾਹਵੇਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਅਤੇ ਉੱਥੇ ਉਸ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸ਼ਲੋਮੋਨ ਨੇ ਬਣਾਇਆ ਸੀ ਹੋਮ ਬਲੀ ਅਤੇ ਅਨਾਜ਼ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.