2 ਇਤਿਹਾਸ 7

ਅਤੇ ਜਾਜਕ ਆਪਣੇ ਕੰਮਾਂ ਅਨੁਸਾਰ ਖਲੋਤੇ ਸਨ ਅਤੇ ਲੇਵੀ ਵੀ ਯਾਹਵੇਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨਾਂ ਨੂੰ ਦਾਵੀਦ ਪਾਤਸ਼ਾਹ ਨੇ ਯਾਹਵੇਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਹਨਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ਵਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਹਨਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ।

2 Chronicles 7:6 (UKJV) And the priests waited on their offices: the Levites also with instruments of music of the LORD, which David the king had made to praise the LORD, because his mercy endures for ever, when David praised by their ministry; and the priests sounded trumpets before them, and all Israel stood.

4ਤਦ ਰਾਜਾ ਅਤੇ ਸਾਰੇ ਲੋਕਾਂ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ।

5ਅਤੇ ਸ਼ਲੋਮੋਨ ਪਾਤਸ਼ਾਹ ਨੇ 22,000 ਬਲਦਾਂ ਤੇ 1,20,000 ਭੇਡਾਂ ਬੱਕਰੀਆਂ ਦੀਆਂ ਬਲੀਆਂ ਚੜ੍ਹਾਈਆਂ ਸਨ ਸੋ ਪਾਤਸ਼ਾਹ ਨੇ ਅਤੇ ਸਾਰੇ ਲੋਕਾਂ ਨੇ ਪਰਮੇਸ਼ਵਰ ਦੇ ਭਵਨ ਨੂੰ ਅਰਪਣ ਕੀਤਾ।

6ਅਤੇ ਜਾਜਕ ਆਪਣੇ ਕੰਮਾਂ ਅਨੁਸਾਰ ਖਲੋਤੇ ਸਨ ਅਤੇ ਲੇਵੀ ਵੀ ਯਾਹਵੇਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨਾਂ ਨੂੰ ਦਾਵੀਦ ਪਾਤਸ਼ਾਹ ਨੇ ਯਾਹਵੇਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਹਨਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ਵਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਹਨਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ।

7ਤਾਂ ਸ਼ਲੋਮੋਨ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਾਹਵੇਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਅਤੇ ਉੱਥੇ ਉਸ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸ਼ਲੋਮੋਨ ਨੇ ਬਣਾਇਆ ਸੀ ਹੋਮ ਬਲੀ ਅਤੇ ਅਨਾਜ਼ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ।

8ਇਸ ਲਈ ਸ਼ਲੋਮੋਨ ਨੇ ਉਸ ਸਮੇਂ ਸੱਤ ਦਿਨ ਤੱਕ ਤਿਉਹਾਰ ਮਨਾਇਆ, ਸਾਰੇ ਇਸਰਾਏਲ ਨੇ ਉਸ ਦੇ ਨਾਲ ਲੇਬੋ ਹਮਾਥ ਤੋਂ ਮਿਸਰ ਦੀ ਵਾਦੀ ਤੱਕ ਲੋਕਾਂ ਦੀ ਇੱਕ ਵੱਡੀ ਸਭਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.