9ਪਰ ਸ਼ਲੋਮੋਨ ਨੇ ਆਪਣੇ ਕੰਮ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਗੁਲਾਮ ਨਹੀਂ ਬਣਾਇਆ; ਸਗੋਂ ਉਹ ਯੋਧੇ ਅਤੇ ਉਸ ਦੇ ਛੋਟੇ ਟਹਿਲੂਏ ਤੇ ਉਸ ਦੇ ਸਰਦਾਰ ਅਤੇ ਉਸ ਦੇ ਰਥਾਂ ਦੇ ਸਵਾਰਾਂ ਦੇ ਸਰਦਾਰ ਸਨ।
10ਉਹ ਰਾਜਾ ਸ਼ਲੋਮੋਨ ਦੇ ਮੁੱਖ ਅਧਿਕਾਰੀ ਵੀ ਸਨ, ਜੋ ਲੋਕ ਉਹਨਾਂ ਉੱਤੇ ਅਧਿਕਾਰੀ ਸਨ, ਉਹ ਦੋ ਸੌ ਪੰਜਾਹ ਸਨ।
11ਸ਼ਲੋਮੋਨ, ਫ਼ਿਰਾਊਨ ਦੀ ਧੀ ਨੂੰ ਦਾਵੀਦ ਦੇ ਸ਼ਹਿਰ ਤੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਸ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਵੀਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਉਹ ਅਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਾਹਵੇਹ ਦਾ ਸੰਦੂਕ ਆ ਗਿਆ ਹੈ।
12ਤਦ ਸ਼ਲੋਮੋਨ ਯਾਹਵੇਹ ਦੇ ਲਈ ਯਾਹਵੇਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡਿਉੜੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ,
13ਉਹ ਹਰ ਰੋਜ਼ ਲੋੜ ਅਨੁਸਾਰ ਜਿਵੇਂ ਮੋਸ਼ੇਹ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆਂ ਨੂੰ ਅਤੇ ਵਰ੍ਹੇ ਵਿੱਚ ਤਿੰਨ ਵਾਰ ਮੁੱਕਰਰਾਂ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ।