11ਸ਼ਲੋਮੋਨ, ਫ਼ਿਰਾਊਨ ਦੀ ਧੀ ਨੂੰ ਦਾਵੀਦ ਦੇ ਸ਼ਹਿਰ ਤੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਸ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਵੀਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਉਹ ਅਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਾਹਵੇਹ ਦਾ ਸੰਦੂਕ ਆ ਗਿਆ ਹੈ।
12ਤਦ ਸ਼ਲੋਮੋਨ ਯਾਹਵੇਹ ਦੇ ਲਈ ਯਾਹਵੇਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡਿਉੜੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ,
13ਉਹ ਹਰ ਰੋਜ਼ ਲੋੜ ਅਨੁਸਾਰ ਜਿਵੇਂ ਮੋਸ਼ੇਹ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆਂ ਨੂੰ ਅਤੇ ਵਰ੍ਹੇ ਵਿੱਚ ਤਿੰਨ ਵਾਰ ਮੁੱਕਰਰਾਂ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ।
14ਅਤੇ ਉਸ ਨੇ ਆਪਣੇ ਪਿਤਾ ਦਾਵੀਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਹਨਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਹਨਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਹਨਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ਵਰ ਦੇ ਬੰਦੇ ਦਾਵੀਦ ਨੇ ਐਉਂ ਹੀ ਹੁਕਮ ਦਿੱਤਾ ਸੀ।
15ਉਹਨਾਂ ਨੇ ਜਾਜਕਾਂ ਜਾਂ ਲੇਵੀਆਂ ਨੂੰ, ਖਜ਼ਾਨਿਆਂ ਸਮੇਤ ਕਿਸੇ ਵੀ ਮਾਮਲੇ ਵਿੱਚ ਰਾਜੇ ਦੇ ਹੁਕਮਾਂ ਤੋਂ ਭਟਕਣਾ ਨਹੀਂ ਛੱਡਿਆ।