2 ਇਤਿਹਾਸ 8

ਅਤੇ ਉਸ ਨੇ ਆਪਣੇ ਪਿਤਾ ਦਾਵੀਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਹਨਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਹਨਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਹਨਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ਵਰ ਦੇ ਬੰਦੇ ਦਾਵੀਦ ਨੇ ਐਉਂ ਹੀ ਹੁਕਮ ਦਿੱਤਾ ਸੀ।

2 Chronicles 8:14 (UKJV) And he appointed, according to the order of David his father, the courses of the priests to their service, and the Levites to their charges, to praise and minister before the priests, as the duty of every day required: the porters also by their courses at every gate: for so had David the man of God commanded.

12ਤਦ ਸ਼ਲੋਮੋਨ ਯਾਹਵੇਹ ਦੇ ਲਈ ਯਾਹਵੇਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡਿਉੜੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ,

13ਉਹ ਹਰ ਰੋਜ਼ ਲੋੜ ਅਨੁਸਾਰ ਜਿਵੇਂ ਮੋਸ਼ੇਹ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆਂ ਨੂੰ ਅਤੇ ਵਰ੍ਹੇ ਵਿੱਚ ਤਿੰਨ ਵਾਰ ਮੁੱਕਰਰਾਂ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ।

14ਅਤੇ ਉਸ ਨੇ ਆਪਣੇ ਪਿਤਾ ਦਾਵੀਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਹਨਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਹਨਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਹਨਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ਵਰ ਦੇ ਬੰਦੇ ਦਾਵੀਦ ਨੇ ਐਉਂ ਹੀ ਹੁਕਮ ਦਿੱਤਾ ਸੀ।

15ਉਹਨਾਂ ਨੇ ਜਾਜਕਾਂ ਜਾਂ ਲੇਵੀਆਂ ਨੂੰ, ਖਜ਼ਾਨਿਆਂ ਸਮੇਤ ਕਿਸੇ ਵੀ ਮਾਮਲੇ ਵਿੱਚ ਰਾਜੇ ਦੇ ਹੁਕਮਾਂ ਤੋਂ ਭਟਕਣਾ ਨਹੀਂ ਛੱਡਿਆ।

16ਸ਼ਲੋਮੋਨ ਦਾ ਸਾਰਾ ਕੰਮ ਯਾਹਵੇਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਇਸ ਤਰ੍ਹਾਂ ਯਾਹਵੇਹ ਦਾ ਭਵਨ ਸੰਪੂਰਨ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.