2 ਇਤਿਹਾਸ 8

ਉਹਨਾਂ ਨੇ ਜਾਜਕਾਂ ਜਾਂ ਲੇਵੀਆਂ ਨੂੰ, ਖਜ਼ਾਨਿਆਂ ਸਮੇਤ ਕਿਸੇ ਵੀ ਮਾਮਲੇ ਵਿੱਚ ਰਾਜੇ ਦੇ ਹੁਕਮਾਂ ਤੋਂ ਭਟਕਣਾ ਨਹੀਂ ਛੱਡਿਆ।

2 Chronicles 8:15 (UKJV) And they departed not from the commandment of the king unto the priests and Levites concerning any matter, or concerning the treasures.

13ਉਹ ਹਰ ਰੋਜ਼ ਲੋੜ ਅਨੁਸਾਰ ਜਿਵੇਂ ਮੋਸ਼ੇਹ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆਂ ਨੂੰ ਅਤੇ ਵਰ੍ਹੇ ਵਿੱਚ ਤਿੰਨ ਵਾਰ ਮੁੱਕਰਰਾਂ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ।

14ਅਤੇ ਉਸ ਨੇ ਆਪਣੇ ਪਿਤਾ ਦਾਵੀਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਹਨਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਹਨਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਹਨਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ਵਰ ਦੇ ਬੰਦੇ ਦਾਵੀਦ ਨੇ ਐਉਂ ਹੀ ਹੁਕਮ ਦਿੱਤਾ ਸੀ।

15ਉਹਨਾਂ ਨੇ ਜਾਜਕਾਂ ਜਾਂ ਲੇਵੀਆਂ ਨੂੰ, ਖਜ਼ਾਨਿਆਂ ਸਮੇਤ ਕਿਸੇ ਵੀ ਮਾਮਲੇ ਵਿੱਚ ਰਾਜੇ ਦੇ ਹੁਕਮਾਂ ਤੋਂ ਭਟਕਣਾ ਨਹੀਂ ਛੱਡਿਆ।

16ਸ਼ਲੋਮੋਨ ਦਾ ਸਾਰਾ ਕੰਮ ਯਾਹਵੇਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਇਸ ਤਰ੍ਹਾਂ ਯਾਹਵੇਹ ਦਾ ਭਵਨ ਸੰਪੂਰਨ ਹੋ ਗਿਆ।

17ਤਦ ਸ਼ਲੋਮੋਨ ਅਦੋਮ ਦੇ ਤੱਟ ਉੱਤੇ ਏਸਯੋਨ ਗੇਬਰ ਅਤੇ ਏਲੋਥ ਨੂੰ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.