2 ਇਤਿਹਾਸ 8

ਸ਼ਲੋਮੋਨ ਦਾ ਸਾਰਾ ਕੰਮ ਯਾਹਵੇਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਇਸ ਤਰ੍ਹਾਂ ਯਾਹਵੇਹ ਦਾ ਭਵਨ ਸੰਪੂਰਨ ਹੋ ਗਿਆ।

2 Chronicles 8:16 (UKJV) Now all the work of Solomon was prepared unto the day of the foundation of the house of the LORD, and until it was finished. So the house of the LORD was perfected.

14ਅਤੇ ਉਸ ਨੇ ਆਪਣੇ ਪਿਤਾ ਦਾਵੀਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਹਨਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਹਨਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਹਨਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ਵਰ ਦੇ ਬੰਦੇ ਦਾਵੀਦ ਨੇ ਐਉਂ ਹੀ ਹੁਕਮ ਦਿੱਤਾ ਸੀ।

15ਉਹਨਾਂ ਨੇ ਜਾਜਕਾਂ ਜਾਂ ਲੇਵੀਆਂ ਨੂੰ, ਖਜ਼ਾਨਿਆਂ ਸਮੇਤ ਕਿਸੇ ਵੀ ਮਾਮਲੇ ਵਿੱਚ ਰਾਜੇ ਦੇ ਹੁਕਮਾਂ ਤੋਂ ਭਟਕਣਾ ਨਹੀਂ ਛੱਡਿਆ।

16ਸ਼ਲੋਮੋਨ ਦਾ ਸਾਰਾ ਕੰਮ ਯਾਹਵੇਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਇਸ ਤਰ੍ਹਾਂ ਯਾਹਵੇਹ ਦਾ ਭਵਨ ਸੰਪੂਰਨ ਹੋ ਗਿਆ।

17ਤਦ ਸ਼ਲੋਮੋਨ ਅਦੋਮ ਦੇ ਤੱਟ ਉੱਤੇ ਏਸਯੋਨ ਗੇਬਰ ਅਤੇ ਏਲੋਥ ਨੂੰ ਗਿਆ।

18ਅਤੇ ਹੀਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਅਤੇ ਉਨ੍ਹਾਂ ਮਲਾਹਾਂ ਨੂੰ ਜੋ ਸਮੁੰਦਰ ਤੋਂ ਵਾਕਫ ਸਨ ਉਸ ਦੇ ਕੋਲ ਭੇਜੇ ਅਤੇ ਉਹ ਸ਼ਲੋਮੋਨ ਦੇ ਮਨੁੱਖਾਂ ਦੇ ਨਾਲ ਓਫੀਰ ਵਿੱਚ ਆਏ ਅਤੇ ਉੱਥੇ ਛੇ ਸੌ ਪੰਝੱਤਰ ਮਣ ਸੋਨਾ ਲੈ ਕੇ ਸ਼ਲੋਮੋਨ ਪਾਤਸ਼ਾਹ ਕੋਲ ਲਿਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.