2 ਇਤਿਹਾਸ 9

ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਪ੍ਰਸਿੱਧੀ ਬਾਰੇ ਸੁਣਿਆ, ਤਾਂ ਉਹ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਯੇਰੂਸ਼ਲੇਮ ਵਿੱਚ ਆਈ। ਉਹ ਇੱਕ ਬਹੁਤ ਵੱਡੇ ਕਾਫ਼ਲੇ ਦੇ ਨਾਲ ਮਸਾਲਿਆਂ ਨਾਲ ਲੱਦੇ ਹੋਏ ਊਠਾਂ ਦੇ ਨਾਲ, ਵੱਡੀ ਮਾਤਰਾ ਵਿੱਚ ਸੋਨਾ ਅਤੇ ਕੀਮਤੀ ਪੱਥਰ ਲੈ ਕੇ ਸ਼ਲੋਮੋਨ ਕੋਲ ਆਈ ਅਤੇ ਉਸ ਨਾਲ ਸਭ ਗੱਲਾਂ ਕੀਤੀਆਂ ਜੋ ਉਸ ਦੇ ਮਨ ਵਿੱਚ ਸਨ।

2 Chronicles 9:1 (UKJV) And when the queen of Sheba heard of the fame of Solomon, she came to prove Solomon with hard questions at Jerusalem, with a very great company, and camels that bare spices, and gold in abundance, and precious stones: and when she was come to Solomon, she communed with him of all that was in her heart.

1ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਪ੍ਰਸਿੱਧੀ ਬਾਰੇ ਸੁਣਿਆ, ਤਾਂ ਉਹ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਯੇਰੂਸ਼ਲੇਮ ਵਿੱਚ ਆਈ। ਉਹ ਇੱਕ ਬਹੁਤ ਵੱਡੇ ਕਾਫ਼ਲੇ ਦੇ ਨਾਲ ਮਸਾਲਿਆਂ ਨਾਲ ਲੱਦੇ ਹੋਏ ਊਠਾਂ ਦੇ ਨਾਲ, ਵੱਡੀ ਮਾਤਰਾ ਵਿੱਚ ਸੋਨਾ ਅਤੇ ਕੀਮਤੀ ਪੱਥਰ ਲੈ ਕੇ ਸ਼ਲੋਮੋਨ ਕੋਲ ਆਈ ਅਤੇ ਉਸ ਨਾਲ ਸਭ ਗੱਲਾਂ ਕੀਤੀਆਂ ਜੋ ਉਸ ਦੇ ਮਨ ਵਿੱਚ ਸਨ।

2ਸ਼ਲੋਮੋਨ ਨੇ ਉਸ ਦੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿੱਤੇ ਅਤੇ ਉਸ ਕੋਲ ਕੋਈ ਅਜਿਹੀ ਗੱਲ ਨਹੀਂ ਸੀ ਜਿਸ ਦਾ ਉਸ ਨੇ ਉੱਤਰ ਦਿੱਤਾ ਨਾ ਹੋਵੇ।

3ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.