2 ਇਤਿਹਾਸ 9

ਅਤੇ ਸ਼ਲੋਮੋਨ ਰਾਜਾ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲ਼ਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਸੱਤ ਕਿੱਲੋ ਸੋਨਾ ਲੱਗਾ ਹੋਇਆ ਸੀ।

2 Chronicles 9:15 (UKJV) And king Solomon made two hundred targets of beaten gold: six hundred shekels of beaten gold went to one target.

13ਸ਼ਲੋਮੋਨ ਨੂੰ ਹਰ ਸਾਲ ਸੋਨਾ ਬਾਈ ਹਜ਼ਾਰ ਕਿੱਲੋ ਮਿਲਦਾ ਸੀ,

14ਉਸ ਤੋਂ ਬਿਨ੍ਹਾਂ ਹੋਰ ਵੀ ਜੋ ਵਪਾਰੀ ਤੇ ਸੌਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜਿਆਂ ਕੋਲ ਅਤੇ ਦੇਸ਼ ਦੇ ਹਾਕਮਾਂ ਅਤੇ ਸ਼ਲੋਮੋਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ।

15ਅਤੇ ਸ਼ਲੋਮੋਨ ਰਾਜਾ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲ਼ਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਸੱਤ ਕਿੱਲੋ ਸੋਨਾ ਲੱਗਾ ਹੋਇਆ ਸੀ।

16ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲ਼ਾਂ ਬਣਾਈਆਂ, ਹਰ ਇੱਕ ਢਾਲ਼ ਨੂੰ ਤਿੰਨ ਸੌ ਸ਼ੈਕੇਲ ਸੋਨਾ ਸੀ। ਰਾਜੇ ਨੇ ਉਹਨਾਂ ਨੂੰ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਰੱਖਿਆ।

17ਤਦ ਰਾਜੇ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਾਇਆ ਅਤੇ ਸ਼ੁੱਧ ਸੋਨੇ ਨਾਲ ਮੜ੍ਹਿਆ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.