2 ਇਤਿਹਾਸ 9

ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇਸ ਦੇ ਨਾਲ ਸੋਨੇ ਦੀ ਚੌਂਕੀ ਲੱਗੀ ਹੋਈ ਸੀ। ਸੀਟ ਦੇ ਦੋਵੇਂ ਪਾਸੇ ਢਾਸਣੇ ਬੰਨ੍ਹੇ ਹੋਏ ਸਨ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀ ਪਾਸੇ ਢਾਸਣੇ ਸਨ ਅਤੇ ਢਾਸਣਿਆ ਦੇ ਕੋਲ ਬੱਬਰ ਸ਼ੇਰ ਖੜ੍ਹੇ ਸਨ।

2 Chronicles 9:18 (UKJV) And there were six steps to the throne, with a footstool of gold, which were fastened to the throne, and stays on each side of the sitting place, and two lions standing by the stays:

16ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲ਼ਾਂ ਬਣਾਈਆਂ, ਹਰ ਇੱਕ ਢਾਲ਼ ਨੂੰ ਤਿੰਨ ਸੌ ਸ਼ੈਕੇਲ ਸੋਨਾ ਸੀ। ਰਾਜੇ ਨੇ ਉਹਨਾਂ ਨੂੰ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਰੱਖਿਆ।

17ਤਦ ਰਾਜੇ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਾਇਆ ਅਤੇ ਸ਼ੁੱਧ ਸੋਨੇ ਨਾਲ ਮੜ੍ਹਿਆ ਹੋਇਆ ਸੀ।

18ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇਸ ਦੇ ਨਾਲ ਸੋਨੇ ਦੀ ਚੌਂਕੀ ਲੱਗੀ ਹੋਈ ਸੀ। ਸੀਟ ਦੇ ਦੋਵੇਂ ਪਾਸੇ ਢਾਸਣੇ ਬੰਨ੍ਹੇ ਹੋਏ ਸਨ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀ ਪਾਸੇ ਢਾਸਣੇ ਸਨ ਅਤੇ ਢਾਸਣਿਆ ਦੇ ਕੋਲ ਬੱਬਰ ਸ਼ੇਰ ਖੜ੍ਹੇ ਸਨ।

19ਛੇ ਪੌੜੀਆਂ ਉੱਤੇ ਬਾਰਾਂ ਸ਼ੇਰ ਖੜ੍ਹੇ ਸਨ, ਹਰੇਕ ਕਦਮ ਦੇ ਦੋਹਾਂ ਸਿਰਿਆਂ ਉੱਤੇ ਇੱਕ। ਕਿਸੇ ਵੀ ਹੋਰ ਰਾਜ ਵਿੱਚ ਅਜਿਹਾ ਸਿੰਘਾਸਣ ਨਹੀਂ ਬਣਾਇਆ ਗਿਆ ਸੀ।

20ਸ਼ਲੋਮੋਨ ਰਾਜਾ ਦੇ ਸਾਰੇ ਪੀਣ ਵਾਲੇ ਬਰਤਨ ਸੋਨੇ ਦੇ ਸਨ ਅਤੇ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਸਾਰੀਆਂ ਘਰੇਲੂ ਵਸਤਾਂ ਸ਼ੁੱਧ ਸੋਨੇ ਦੀਆਂ ਸਨ। ਕੁਝ ਵੀ ਚਾਂਦੀ ਦਾ ਨਹੀਂ ਸੀ ਕਿਉਂਕਿ ਸ਼ਲੋਮੋਨ ਦੇ ਦਿਨਾਂ ਵਿੱਚ ਚਾਂਦੀ ਦੀ ਕੀਮਤ ਘੱਟ ਸਮਝੀ ਜਾਂਦੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.