2 ਇਤਿਹਾਸ 9

ਸ਼ਲੋਮੋਨ ਰਾਜਾ ਦੇ ਸਾਰੇ ਪੀਣ ਵਾਲੇ ਬਰਤਨ ਸੋਨੇ ਦੇ ਸਨ ਅਤੇ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਸਾਰੀਆਂ ਘਰੇਲੂ ਵਸਤਾਂ ਸ਼ੁੱਧ ਸੋਨੇ ਦੀਆਂ ਸਨ। ਕੁਝ ਵੀ ਚਾਂਦੀ ਦਾ ਨਹੀਂ ਸੀ ਕਿਉਂਕਿ ਸ਼ਲੋਮੋਨ ਦੇ ਦਿਨਾਂ ਵਿੱਚ ਚਾਂਦੀ ਦੀ ਕੀਮਤ ਘੱਟ ਸਮਝੀ ਜਾਂਦੀ ਸੀ।

2 Chronicles 9:20 (UKJV) And all the drinking vessels of king Solomon were of gold, and all the vessels of the house of the forest of Lebanon were of pure gold: none were of silver; it was not any thing accounted of in the days of Solomon.

18ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇਸ ਦੇ ਨਾਲ ਸੋਨੇ ਦੀ ਚੌਂਕੀ ਲੱਗੀ ਹੋਈ ਸੀ। ਸੀਟ ਦੇ ਦੋਵੇਂ ਪਾਸੇ ਢਾਸਣੇ ਬੰਨ੍ਹੇ ਹੋਏ ਸਨ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀ ਪਾਸੇ ਢਾਸਣੇ ਸਨ ਅਤੇ ਢਾਸਣਿਆ ਦੇ ਕੋਲ ਬੱਬਰ ਸ਼ੇਰ ਖੜ੍ਹੇ ਸਨ।

19ਛੇ ਪੌੜੀਆਂ ਉੱਤੇ ਬਾਰਾਂ ਸ਼ੇਰ ਖੜ੍ਹੇ ਸਨ, ਹਰੇਕ ਕਦਮ ਦੇ ਦੋਹਾਂ ਸਿਰਿਆਂ ਉੱਤੇ ਇੱਕ। ਕਿਸੇ ਵੀ ਹੋਰ ਰਾਜ ਵਿੱਚ ਅਜਿਹਾ ਸਿੰਘਾਸਣ ਨਹੀਂ ਬਣਾਇਆ ਗਿਆ ਸੀ।

20ਸ਼ਲੋਮੋਨ ਰਾਜਾ ਦੇ ਸਾਰੇ ਪੀਣ ਵਾਲੇ ਬਰਤਨ ਸੋਨੇ ਦੇ ਸਨ ਅਤੇ ਲਬਾਨੋਨ ਦੇ ਜੰਗਲ ਦੇ ਮਹਿਲ ਵਿੱਚ ਸਾਰੀਆਂ ਘਰੇਲੂ ਵਸਤਾਂ ਸ਼ੁੱਧ ਸੋਨੇ ਦੀਆਂ ਸਨ। ਕੁਝ ਵੀ ਚਾਂਦੀ ਦਾ ਨਹੀਂ ਸੀ ਕਿਉਂਕਿ ਸ਼ਲੋਮੋਨ ਦੇ ਦਿਨਾਂ ਵਿੱਚ ਚਾਂਦੀ ਦੀ ਕੀਮਤ ਘੱਟ ਸਮਝੀ ਜਾਂਦੀ ਸੀ।

21ਕਿਉਂ ਜੋ ਰਾਜੇ ਦੇ ਕੋਲ ਜਹਾਜ਼ ਸਨ ਜੋ ਹੀਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਇਹ ਸਮੁੰਦਰੀ ਜਹਾਜ਼ ਹਰ ਤਿੰਨ ਸਾਲਾਂ ਵਿੱਚ ਇੱਕ ਵਾਰ ਸੋਨਾ, ਚਾਂਦੀ ਅਤੇ ਹਾਥੀ ਦੇ ਦੰਦ, ਅਤੇ ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।

22ਰਾਜਾ ਸ਼ਲੋਮੋਨ ਧਰਤੀ ਦੇ ਬਾਕੀ ਰਾਜਿਆਂ ਨਾਲੋਂ ਧੰਨ ਅਤੇ ਬੁੱਧ ਵਿੱਚ ਵੱਡਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.