2 ਇਤਿਹਾਸ 9

ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸ਼ਲੋਮੋਨ ਦੇ ਦਰਸ਼ਨ ਦੇ ਚਾਹਵੰਦ ਸਨ ਤਾਂ ਜੋ ਉਸ ਦੀ ਬੁੱਧ ਨੂੰ ਸੁਣਨ ਜਿਹੜੀ ਪਰਮੇਸ਼ਵਰ ਨੇ ਉਹ ਦੇ ਮਨ ਵਿੱਚ ਪਾਈ ਸੀ।

2 Chronicles 9:23 (UKJV) And all the kings of the earth sought the presence of Solomon, to hear his wisdom, that God had put in his heart.

21ਕਿਉਂ ਜੋ ਰਾਜੇ ਦੇ ਕੋਲ ਜਹਾਜ਼ ਸਨ ਜੋ ਹੀਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਇਹ ਸਮੁੰਦਰੀ ਜਹਾਜ਼ ਹਰ ਤਿੰਨ ਸਾਲਾਂ ਵਿੱਚ ਇੱਕ ਵਾਰ ਸੋਨਾ, ਚਾਂਦੀ ਅਤੇ ਹਾਥੀ ਦੇ ਦੰਦ, ਅਤੇ ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।

22ਰਾਜਾ ਸ਼ਲੋਮੋਨ ਧਰਤੀ ਦੇ ਬਾਕੀ ਰਾਜਿਆਂ ਨਾਲੋਂ ਧੰਨ ਅਤੇ ਬੁੱਧ ਵਿੱਚ ਵੱਡਾ ਸੀ।

23ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸ਼ਲੋਮੋਨ ਦੇ ਦਰਸ਼ਨ ਦੇ ਚਾਹਵੰਦ ਸਨ ਤਾਂ ਜੋ ਉਸ ਦੀ ਬੁੱਧ ਨੂੰ ਸੁਣਨ ਜਿਹੜੀ ਪਰਮੇਸ਼ਵਰ ਨੇ ਉਹ ਦੇ ਮਨ ਵਿੱਚ ਪਾਈ ਸੀ।

24ਉਹਨਾਂ ਵਿੱਚੋਂ ਹਰ ਸਾਲ ਹਰ ਕੋਈ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਲੈ ਕੇ ਆਉਂਦਾ ਸੀ।

25ਸ਼ਲੋਮੋਨ ਦੇ ਕੋਲ ਘੋੜਿਆਂ ਅਤੇ ਰੱਥਾਂ ਦੇ ਚਾਰ ਹਜ਼ਾਰ ਠਿਕਾਣੇ ਸਨ ਅਤੇ ਬਾਰਾਂ ਹਜ਼ਾਰ ਘੋੜੇ ਜੋ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਵਿੱਚ ਆਪਣੇ ਨਾਲ ਰੱਖੇ ਹੋਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.