2 ਇਤਿਹਾਸ 9

ਉਹਨਾਂ ਵਿੱਚੋਂ ਹਰ ਸਾਲ ਹਰ ਕੋਈ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਲੈ ਕੇ ਆਉਂਦਾ ਸੀ।

2 Chronicles 9:24 (UKJV) And they brought every man his present, vessels of silver, and vessels of gold, and raiment, harness, and spices, horses, and mules, a rate year by year.

22ਰਾਜਾ ਸ਼ਲੋਮੋਨ ਧਰਤੀ ਦੇ ਬਾਕੀ ਰਾਜਿਆਂ ਨਾਲੋਂ ਧੰਨ ਅਤੇ ਬੁੱਧ ਵਿੱਚ ਵੱਡਾ ਸੀ।

23ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸ਼ਲੋਮੋਨ ਦੇ ਦਰਸ਼ਨ ਦੇ ਚਾਹਵੰਦ ਸਨ ਤਾਂ ਜੋ ਉਸ ਦੀ ਬੁੱਧ ਨੂੰ ਸੁਣਨ ਜਿਹੜੀ ਪਰਮੇਸ਼ਵਰ ਨੇ ਉਹ ਦੇ ਮਨ ਵਿੱਚ ਪਾਈ ਸੀ।

24ਉਹਨਾਂ ਵਿੱਚੋਂ ਹਰ ਸਾਲ ਹਰ ਕੋਈ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਲੈ ਕੇ ਆਉਂਦਾ ਸੀ।

25ਸ਼ਲੋਮੋਨ ਦੇ ਕੋਲ ਘੋੜਿਆਂ ਅਤੇ ਰੱਥਾਂ ਦੇ ਚਾਰ ਹਜ਼ਾਰ ਠਿਕਾਣੇ ਸਨ ਅਤੇ ਬਾਰਾਂ ਹਜ਼ਾਰ ਘੋੜੇ ਜੋ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਵਿੱਚ ਆਪਣੇ ਨਾਲ ਰੱਖੇ ਹੋਏ ਸਨ।

26ਉਸ ਨੇ ਫ਼ਰਾਤ ਦਰਿਆ ਤੋਂ ਲੈ ਕੇ ਮਿਸਰ ਦੀ ਹੱਦ ਤੱਕ ਫ਼ਲਿਸਤੀਆਂ ਦੀ ਧਰਤੀ ਤੱਕ ਸਾਰੇ ਰਾਜਿਆਂ ਉੱਤੇ ਰਾਜ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.