2 ਇਤਿਹਾਸ 9

ਉਸ ਦੇ ਮੇਜ਼ ਉੱਤੇ ਭੋਜਨ, ਉਸਦੇ ਅਧਿਕਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ ਅਤੇ ਉਹਨਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਬਲੀਆਂ ਜਿਹੜੀਆਂ ਉਹ ਯਾਹਵੇਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਸ ਦੇ ਹੋਸ਼ ਉੱਡ ਗਏ।

2 Chronicles 9:4 (UKJV) And the food of his table, and the sitting of his servants, and the attendance of his ministers, and their apparel; his cupbearers also, and their apparel; and his ascent by which he went up into the house of the LORD; there was no more spirit in her.

2ਸ਼ਲੋਮੋਨ ਨੇ ਉਸ ਦੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿੱਤੇ ਅਤੇ ਉਸ ਕੋਲ ਕੋਈ ਅਜਿਹੀ ਗੱਲ ਨਹੀਂ ਸੀ ਜਿਸ ਦਾ ਉਸ ਨੇ ਉੱਤਰ ਦਿੱਤਾ ਨਾ ਹੋਵੇ।

3ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,

4ਉਸ ਦੇ ਮੇਜ਼ ਉੱਤੇ ਭੋਜਨ, ਉਸਦੇ ਅਧਿਕਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ ਅਤੇ ਉਹਨਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਬਲੀਆਂ ਜਿਹੜੀਆਂ ਉਹ ਯਾਹਵੇਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਸ ਦੇ ਹੋਸ਼ ਉੱਡ ਗਏ।

5ਉਸਨੇ ਰਾਜੇ ਨੂੰ ਆਖਿਆ, “ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧ ਦੇ ਬਾਰੇ ਆਪਣੇ ਦੇਸ਼ ਵਿੱਚ ਸੁਣੀ ਸੀ।

6ਪਰ ਜਦੋਂ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਸਭ ਕੁਝ ਨਾ ਵੇਖਿਆ, ਮੈਂ ਉਹਨਾਂ ਦੀਆਂ ਗੱਲਾਂ ਉੱਤੇ ਵਿਸ਼ਵਾਸ ਨਾ ਕੀਤਾ। ਸੱਚ-ਮੁੱਚ, ਤੁਹਾਡੀ ਬੁੱਧ ਦੀ ਅੱਧੀ ਮਹਾਨਤਾ ਵੀ ਮੈਨੂੰ ਨਹੀਂ ਦੱਸੀ ਗਈ ਸੀ ਅਤੇ ਤੁਸੀਂ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.