2 ਇਤਿਹਾਸ 9

ਪਰ ਜਦੋਂ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਸਭ ਕੁਝ ਨਾ ਵੇਖਿਆ, ਮੈਂ ਉਹਨਾਂ ਦੀਆਂ ਗੱਲਾਂ ਉੱਤੇ ਵਿਸ਼ਵਾਸ ਨਾ ਕੀਤਾ। ਸੱਚ-ਮੁੱਚ, ਤੁਹਾਡੀ ਬੁੱਧ ਦੀ ਅੱਧੀ ਮਹਾਨਤਾ ਵੀ ਮੈਨੂੰ ਨਹੀਂ ਦੱਸੀ ਗਈ ਸੀ ਅਤੇ ਤੁਸੀਂ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ।

2 Chronicles 9:6 (UKJV) Nevertheless I believed not their words, until I came, and mine eyes had seen it: and, behold, the one half of the greatness of your wisdom was not told me: for you exceed the fame that I heard.

4ਉਸ ਦੇ ਮੇਜ਼ ਉੱਤੇ ਭੋਜਨ, ਉਸਦੇ ਅਧਿਕਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ ਅਤੇ ਉਹਨਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਬਲੀਆਂ ਜਿਹੜੀਆਂ ਉਹ ਯਾਹਵੇਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਸ ਦੇ ਹੋਸ਼ ਉੱਡ ਗਏ।

5ਉਸਨੇ ਰਾਜੇ ਨੂੰ ਆਖਿਆ, “ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧ ਦੇ ਬਾਰੇ ਆਪਣੇ ਦੇਸ਼ ਵਿੱਚ ਸੁਣੀ ਸੀ।

6ਪਰ ਜਦੋਂ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਸਭ ਕੁਝ ਨਾ ਵੇਖਿਆ, ਮੈਂ ਉਹਨਾਂ ਦੀਆਂ ਗੱਲਾਂ ਉੱਤੇ ਵਿਸ਼ਵਾਸ ਨਾ ਕੀਤਾ। ਸੱਚ-ਮੁੱਚ, ਤੁਹਾਡੀ ਬੁੱਧ ਦੀ ਅੱਧੀ ਮਹਾਨਤਾ ਵੀ ਮੈਨੂੰ ਨਹੀਂ ਦੱਸੀ ਗਈ ਸੀ ਅਤੇ ਤੁਸੀਂ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ।

7ਮੁਬਾਰਕ ਹਨ ਤੇਰੇ ਮਨੁੱਖ ਅਤੇ ਮੁਬਾਰਕ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!

8ਯਾਹਵੇਹ ਤੇਰਾ ਪਰਮੇਸ਼ਵਰ ਮੁਬਾਰਕ ਹੋਵੇ ਜੋ ਤੇਰੇ ਤੋਂ ਪ੍ਰਸੰਨ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਾਹਵੇਹ ਆਪਣੇ ਪਰਮੇਸ਼ਵਰ ਵੱਲੋਂ ਪਾਤਸ਼ਾਹ ਹੋਵੇ ਕਿਉਂ ਜੋ ਤੇਰੇ ਪਰਮੇਸ਼ਵਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਹਨਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਹਨਾਂ ਦਾ ਰਾਜਾ ਬਣਾਇਆ ਤਾਂ ਜੋ ਤੂੰ ਨਿਆਂ ਅਤੇ ਧਾਰਮਿਕਤਾ ਨੂੰ ਕਾਇਮ ਰੱਖੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.