2 ਇਤਿਹਾਸ 9

ਯਾਹਵੇਹ ਤੇਰਾ ਪਰਮੇਸ਼ਵਰ ਮੁਬਾਰਕ ਹੋਵੇ ਜੋ ਤੇਰੇ ਤੋਂ ਪ੍ਰਸੰਨ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਾਹਵੇਹ ਆਪਣੇ ਪਰਮੇਸ਼ਵਰ ਵੱਲੋਂ ਪਾਤਸ਼ਾਹ ਹੋਵੇ ਕਿਉਂ ਜੋ ਤੇਰੇ ਪਰਮੇਸ਼ਵਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਹਨਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਹਨਾਂ ਦਾ ਰਾਜਾ ਬਣਾਇਆ ਤਾਂ ਜੋ ਤੂੰ ਨਿਆਂ ਅਤੇ ਧਾਰਮਿਕਤਾ ਨੂੰ ਕਾਇਮ ਰੱਖੇ।”

2 Chronicles 9:8 (UKJV) Blessed be the LORD your God, which delighted in you to set you on his throne, to be king for the LORD your God: because your God loved Israel, to establish them for ever, therefore made he you king over them, to do judgment and justice.

6ਪਰ ਜਦੋਂ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਸਭ ਕੁਝ ਨਾ ਵੇਖਿਆ, ਮੈਂ ਉਹਨਾਂ ਦੀਆਂ ਗੱਲਾਂ ਉੱਤੇ ਵਿਸ਼ਵਾਸ ਨਾ ਕੀਤਾ। ਸੱਚ-ਮੁੱਚ, ਤੁਹਾਡੀ ਬੁੱਧ ਦੀ ਅੱਧੀ ਮਹਾਨਤਾ ਵੀ ਮੈਨੂੰ ਨਹੀਂ ਦੱਸੀ ਗਈ ਸੀ ਅਤੇ ਤੁਸੀਂ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ।

7ਮੁਬਾਰਕ ਹਨ ਤੇਰੇ ਮਨੁੱਖ ਅਤੇ ਮੁਬਾਰਕ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!

8ਯਾਹਵੇਹ ਤੇਰਾ ਪਰਮੇਸ਼ਵਰ ਮੁਬਾਰਕ ਹੋਵੇ ਜੋ ਤੇਰੇ ਤੋਂ ਪ੍ਰਸੰਨ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਾਹਵੇਹ ਆਪਣੇ ਪਰਮੇਸ਼ਵਰ ਵੱਲੋਂ ਪਾਤਸ਼ਾਹ ਹੋਵੇ ਕਿਉਂ ਜੋ ਤੇਰੇ ਪਰਮੇਸ਼ਵਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਹਨਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਹਨਾਂ ਦਾ ਰਾਜਾ ਬਣਾਇਆ ਤਾਂ ਜੋ ਤੂੰ ਨਿਆਂ ਅਤੇ ਧਾਰਮਿਕਤਾ ਨੂੰ ਕਾਇਮ ਰੱਖੇ।”

9ਫਿਰ ਉਸ ਨੇ ਰਾਜੇ ਨੂੰ ਚਾਰ ਸੌ ਕਿੱਲੋ ਦੇ ਲਗਭਗ ਸੋਨਾ, ਵੱਡੀ ਮਾਤਰਾ ਵਿੱਚ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ ਅਤੇ ਉਹ ਮਸਾਲੇ ਜੋ ਸ਼ਬਾ ਦੀ ਰਾਣੀ ਨੇ ਰਾਜਾ ਸ਼ਲੋਮੋਨ ਨੂੰ ਦਿੱਤਾ ਅਜਿਹਾ ਫਿਰ ਕਦੇ ਨਾ ਮਿਲਿਆ।

10(ਹੀਰਾਮ ਦੇ ਸੇਵਕ ਅਤੇ ਸ਼ਲੋਮੋਨ ਦੇ ਸੇਵਕ ਓਫੀਰ ਤੋਂ ਸੋਨਾ ਲਿਆਉਂਦੇ ਸਨ, ਉਹ ਚੰਦਨ ਦੀ ਲੱਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.