2 ਕੁਰਿੰਥੀਆਂ 1

ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

2 Corinthians 1:2 (UKJV) Grace be to you and peace from God our Father, and from the Lord Jesus Christ.

1ਪੌਲੁਸ, ਜਿਹੜਾ ਪਰਮੇਸ਼ਵਰ ਦੀ ਮਰਜ਼ੀ ਨਾਲ ਪ੍ਰਭੂ ਮਸੀਹ ਯਿਸ਼ੂ ਦਾ ਰਸੂਲ ਅਤੇ ਸਾਡਾ ਭਰਾ ਤਿਮੋਥਿਉਸ, ਪਰਮੇਸ਼ਵਰ ਦੀ ਕਲੀਸਿਆ ਨੂੰ ਜਿਹੜੀ ਕੁਰਿੰਥੁਸ ਸ਼ਹਿਰ ਵਿੱਚ ਹੈ, ਅਤੇ ਉਹਨਾਂ ਸਾਰੇ ਪਵਿੱਤਰ ਲੋਕਾਂ ਨਾਲ ਜਿਹੜੇ ਅਖਾਯਾ ਪ੍ਰਦੇਸ਼ ਵਿੱਚ ਹਨ ਪੌਲੁਸ ਨੇ ਇਹ ਪੱਤਰ ਲਿਖਿਆ:

2ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

3ਪਰਮੇਸ਼ਵਰ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਦੀ ਉਸਤਤ ਹੋਵੇ, ਜਿਹੜਾ ਕਿਰਪਾ ਦਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ਵਰ ਹੈ।

4ਪਰਮੇਸ਼ਵਰ ਸਾਡੀਆ ਸਾਰੀਆਂ ਮੁਸ਼ਕਲਾਂ ਵਿੱਚ ਸਾਨੂੰ ਸ਼ਾਂਤੀ ਦਿੰਦਾ ਹੈ, ਤਾਂ ਜੋ ਅਸੀਂ ਉਸੇ ਸ਼ਾਂਤੀ ਨਾਲ ਦੂਸਰਿਆ ਨੂੰ ਦਿਲਾਸਾ ਦੇ ਸਕੀਏ ਜਿਹੜੀ ਅਸੀਂ ਪਰਮੇਸ਼ਵਰ ਤੋਂ ਪਾਈ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.