2 ਕੁਰਿੰਥੀਆਂ 1

ਪਰਮੇਸ਼ਵਰ ਸਾਡੀਆ ਸਾਰੀਆਂ ਮੁਸ਼ਕਲਾਂ ਵਿੱਚ ਸਾਨੂੰ ਸ਼ਾਂਤੀ ਦਿੰਦਾ ਹੈ, ਤਾਂ ਜੋ ਅਸੀਂ ਉਸੇ ਸ਼ਾਂਤੀ ਨਾਲ ਦੂਸਰਿਆ ਨੂੰ ਦਿਲਾਸਾ ਦੇ ਸਕੀਏ ਜਿਹੜੀ ਅਸੀਂ ਪਰਮੇਸ਼ਵਰ ਤੋਂ ਪਾਈ ਹੈ।

2 Corinthians 1:4 (UKJV) Who comforts us in all our tribulation, that we may be able to comfort them which are in any trouble, by the comfort wherewith we ourselves are comforted of God.

2ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

3ਪਰਮੇਸ਼ਵਰ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਦੀ ਉਸਤਤ ਹੋਵੇ, ਜਿਹੜਾ ਕਿਰਪਾ ਦਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ਵਰ ਹੈ।

4ਪਰਮੇਸ਼ਵਰ ਸਾਡੀਆ ਸਾਰੀਆਂ ਮੁਸ਼ਕਲਾਂ ਵਿੱਚ ਸਾਨੂੰ ਸ਼ਾਂਤੀ ਦਿੰਦਾ ਹੈ, ਤਾਂ ਜੋ ਅਸੀਂ ਉਸੇ ਸ਼ਾਂਤੀ ਨਾਲ ਦੂਸਰਿਆ ਨੂੰ ਦਿਲਾਸਾ ਦੇ ਸਕੀਏ ਜਿਹੜੀ ਅਸੀਂ ਪਰਮੇਸ਼ਵਰ ਤੋਂ ਪਾਈ ਹੈ।

5ਜਿਸ ਤਰ੍ਹਾਂ ਮਸੀਹ ਦੇ ਦੁੱਖਾਂ ਵਿੱਚ ਸਾਡਾ ਹਿੱਸਾ ਹੈ, ਉਸੇ ਤਰ੍ਹਾਂ ਮਸੀਹ ਦੇ ਦੁਆਰਾ ਸਾਡਾ ਦਿਲਾਸਾ ਵੀ ਬਹੁਤ ਹੈ।

6ਜੇ ਅਸੀਂ ਦੁੱਖ ਝੱਲਦੇ ਹਾਂ, ਤੇ ਇਹ ਤੁਹਾਡੇ ਆਰਾਮ ਅਤੇ ਮੁਕਤੀ ਲਈ ਹੈ; ਅਗਰ ਅਸੀਂ ਆਰਾਮ ਪਾਉਂਦੇ ਹਾਂ ਤਾਂ ਇਹ ਜਿਹੜਾ ਉਹਨਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜਿਹੜੇ ਦੁੱਖ ਅਸੀਂ ਝੱਲਦੇ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.