2 ਕੁਰਿੰਥੀਆਂ 1

ਜਿਸ ਤਰ੍ਹਾਂ ਮਸੀਹ ਦੇ ਦੁੱਖਾਂ ਵਿੱਚ ਸਾਡਾ ਹਿੱਸਾ ਹੈ, ਉਸੇ ਤਰ੍ਹਾਂ ਮਸੀਹ ਦੇ ਦੁਆਰਾ ਸਾਡਾ ਦਿਲਾਸਾ ਵੀ ਬਹੁਤ ਹੈ।

2 Corinthians 1:5 (UKJV) For as the sufferings of Christ abound in us, so our consolation also abounds by Christ.

3ਪਰਮੇਸ਼ਵਰ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਦੀ ਉਸਤਤ ਹੋਵੇ, ਜਿਹੜਾ ਕਿਰਪਾ ਦਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ਵਰ ਹੈ।

4ਪਰਮੇਸ਼ਵਰ ਸਾਡੀਆ ਸਾਰੀਆਂ ਮੁਸ਼ਕਲਾਂ ਵਿੱਚ ਸਾਨੂੰ ਸ਼ਾਂਤੀ ਦਿੰਦਾ ਹੈ, ਤਾਂ ਜੋ ਅਸੀਂ ਉਸੇ ਸ਼ਾਂਤੀ ਨਾਲ ਦੂਸਰਿਆ ਨੂੰ ਦਿਲਾਸਾ ਦੇ ਸਕੀਏ ਜਿਹੜੀ ਅਸੀਂ ਪਰਮੇਸ਼ਵਰ ਤੋਂ ਪਾਈ ਹੈ।

5ਜਿਸ ਤਰ੍ਹਾਂ ਮਸੀਹ ਦੇ ਦੁੱਖਾਂ ਵਿੱਚ ਸਾਡਾ ਹਿੱਸਾ ਹੈ, ਉਸੇ ਤਰ੍ਹਾਂ ਮਸੀਹ ਦੇ ਦੁਆਰਾ ਸਾਡਾ ਦਿਲਾਸਾ ਵੀ ਬਹੁਤ ਹੈ।

6ਜੇ ਅਸੀਂ ਦੁੱਖ ਝੱਲਦੇ ਹਾਂ, ਤੇ ਇਹ ਤੁਹਾਡੇ ਆਰਾਮ ਅਤੇ ਮੁਕਤੀ ਲਈ ਹੈ; ਅਗਰ ਅਸੀਂ ਆਰਾਮ ਪਾਉਂਦੇ ਹਾਂ ਤਾਂ ਇਹ ਜਿਹੜਾ ਉਹਨਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜਿਹੜੇ ਦੁੱਖ ਅਸੀਂ ਝੱਲਦੇ ਹਾਂ।

7ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ, ਕਿਉਂਕਿ ਅਸੀਂ ਜਾਣਦੇ ਹਾਂ ਜਿਸ ਤਰ੍ਹਾਂ ਤੁਸੀਂ ਸਾਡੇ ਦੁੱਖਾ ਵਿੱਚ ਸਾਂਝੀ ਹੋਵੇ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.