7ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ, ਕਿਉਂਕਿ ਅਸੀਂ ਜਾਣਦੇ ਹਾਂ ਜਿਸ ਤਰ੍ਹਾਂ ਤੁਸੀਂ ਸਾਡੇ ਦੁੱਖਾ ਵਿੱਚ ਸਾਂਝੀ ਹੋਵੇ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ।
8ਹੇ ਭਰਾਵੋ ਅਤੇ ਭੈਣੋ, ਅਸੀਂ ਇਹ ਨਹੀਂ ਚਾਹੁੰਦੇ, ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਏਸ਼ੀਆ ਵਿੱਚ ਸਾਡੇ ਉੱਤੇ ਆ ਪਈ ਸੀ। ਅਸੀਂ ਬੜੇ ਵੱਡੇ ਦਬਾਅ ਦੇ ਥੱਲੇ ਸੀ, ਜੋ ਸਾਡੀ ਸਹਿਣਸ਼ੀਲਤਾ ਤੋਂ ਬਾਹਰ ਸੀ, ਇੱਥੋਂ ਤੱਕ ਅਸੀਂ ਜੀਵਨ ਦੀ ਆਸ ਤੱਕ ਖੋ ਦਿੱਤੀ ਸੀ।
9ਦਰਅਸਲ, ਅਸੀਂ ਇਹ ਮਹਿਸੂਸ ਕੀਤਾ ਕਿ ਜਿਵੇਂ ਸਾਨੂੰ ਮੌਤ ਦੀ ਸਜ਼ਾ ਮਿਲ ਗਈ ਹੈ। ਪਰ ਇਹ ਇਸ ਲਈ ਹੋਇਆ ਤਾਂ ਕਿ ਅਸੀਂ ਆਪਣੇ ਉੱਤੇ ਨਹੀਂ ਸਗੋਂ ਪਰਮੇਸ਼ਵਰ ਉੱਤੇ ਭਰੋਸਾ ਕਰੀਏ, ਜੋ ਮੁਰਦਿਆਂ ਨੂੰ ਜੀਉਂਦਾ ਕਰਦਾ ਹੈ।
10ਪਰਮੇਸ਼ਵਰ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ, ਅਤੇ ਛੁਡਾਵੇਗਾ ਵੀ। ਕਿਉਂ ਜੋ ਉਸ ਦੇ ਉੱਪਰ ਅਸੀਂ ਆਪਣੀ ਆਸ ਰੱਖੀ ਹੈ ਉਹ ਫਿਰ ਸਾਨੂੰ ਛੁਡਾਵੇਗਾ।
11ਤੁਸੀਂ ਆਪਣੀ ਪ੍ਰਾਰਥਨਾ ਨਾਲ ਸਾਡੀ ਸਹਾਇਤਾ ਕਰੋ। ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।