9ਮੈਂ ਨਹੀਂ ਚਾਹੁੰਦਾ ਕਿ ਤੁਹਾਨੂੰ ਇਸ ਤਰ੍ਹਾਂ ਲੱਗੇ ਕਿ ਮੈਂ ਆਪਣੀਆਂ ਪੱਤਰੀਆ ਨਾਲ ਤੁਹਾਨੂੰ ਡਰਾਉਂਣ ਦੀ ਕੋਸ਼ਿਸ਼ ਕਰ ਰਿਹਾ ਹਾਂ।
10ਕਿਉਂਕਿ ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, “ਉਸ ਦੀਆਂ ਪੱਤਰੀਆਂ ਭਾਰੀਆਂ ਅਤੇ ਪ੍ਰਭਾਵਸ਼ਾਲੀ ਹਨ, ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬੋਲਣਾ ਵੀ ਕੁਝ ਨਹੀਂ ਹੈ।”
11ਇਨ੍ਹਾਂ ਲੋਕਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਦੋਂ ਅਸੀਂ ਤੁਹਾਡੇ ਨਾਲ ਨਹੀਂ ਹੁੰਦੇ ਤਾਂ ਜੋ ਕੁਝ ਅਸੀਂ ਪੱਤਰੀਆਂ ਵਿੱਚ ਹਾਂ ਉਹ ਹੀ ਅਸੀਂ ਤੁਹਾਡੇ ਸਾਹਮਣੇ ਵੀ ਹੁੰਦੇ ਹਾਂ ਜਦੋਂ ਅਸੀਂ ਤੁਹਾਡੇ ਵਿੱਚ ਮੌਜੂਦ ਹੁੰਦੇ ਹਾਂ।
12ਕਿਉਂਕਿ ਸਾਡੀ ਇਹ ਹਿੰਮਤ ਨਹੀਂ ਜੋ ਅਸੀਂ ਆਪਣੇ ਆਪ ਨੂੰ ਉਹਨਾਂ ਵਿੱਚੋਂ ਕਈਆ ਨਾਲ ਤੁਲਨਾ ਕਰੀਏ। ਜਦੋਂ ਉਹ ਆਪਣੇ ਆਪ ਨੂੰ ਆਪਣੇ ਦੁਆਰਾ ਮਾਪਦੇ ਹਨ ਅਤੇ ਆਪਣੀ ਤੁਲਨਾ ਆਪਣੇ ਆਪ ਨਾਲ ਹੀ ਕਰਦੇ ਹਨ, ਤਾਂ ਉਹ ਬੁੱਧੀਮਾਨ ਨਹੀਂ ਹੁੰਦੇ।
13ਪਰ ਅਸੀਂ, ਨਾਪ ਤੋਂ ਬਾਹਰ ਨਹੀਂ ਸਗੋਂ ਉਸ ਨਾਪ ਦੇ ਅੰਦਾਜ਼ੇ ਅਨੁਸਾਰ ਮਾਣ ਕਰਾਂਗੇ, ਜੋ ਪਰਮੇਸ਼ਵਰ ਨੇ ਸਾਨੂੰ ਵੰਡ ਕੇ ਦਿੱਤਾ ਹੈ, ਉਹ ਨਾਪ ਤੁਹਾਡੇ ਤੱਕ ਪਹੁੰਚਦਾ ਹੈ।