2 ਕੁਰਿੰਥੀਆਂ 10

ਇਸ ਲਈ ਸਾਡੇ ਯੁੱਧ ਦੇ ਹਥਿਆਰ ਸੰਸਾਰਕ ਨਹੀਂ, ਸਗੋਂ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹਥਿਆਰ ਹਨ ਜੋ ਗੜ੍ਹਾਂ ਨੂੰ ਨਸ਼ਟ ਕਰ ਦਿੰਦੇ ਹਨ ਅਤੇ ਬਹੁਤ ਤਾਕਤਵਰ ਹਨ।

2 Corinthians 10:4 (UKJV) (For the weapons of our warfare are not carnal, but mighty through God to the pulling down of strong holds;)

2ਮੇਰੀ ਤੁਹਾਡੇ ਅੱਗੇ ਇਹ ਬੇਨਤੀ ਹੈ ਜਦੋਂ ਮੈਂ ਉੱਥੇ ਆਵਾਂ ਤਾਂ ਮੈਨੂੰ ਉਸ ਤਰ੍ਹਾਂ ਦਲੇਰ ਨਾ ਹੋਣਾ ਪਵੇ ਜਿੰਨਾਂ ਮੈਂ ਕੁਝ ਲੋਕਾਂ ਦੇ ਪ੍ਰਤੀ ਦਲੇਰ ਹੋਣ ਦੀ ਉਮੀਦ ਕਰਦਾ ਹਾਂ ਜਿਹੜੇ ਸੋਚਦੇ ਹਨ ਕਿ ਅਸੀਂ ਇਸ ਸੰਸਾਰ ਦੇ ਅਨੁਸਾਰ ਜੀਵਨ ਜੀਉਂਦੇ ਹਾਂ।

3ਭਾਵੇਂ ਅਸੀਂ ਸਰੀਰ ਦੇ ਵਿੱਚ ਜਿਉਂਦੇ ਹਾਂ, ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ।

4ਇਸ ਲਈ ਸਾਡੇ ਯੁੱਧ ਦੇ ਹਥਿਆਰ ਸੰਸਾਰਕ ਨਹੀਂ, ਸਗੋਂ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹਥਿਆਰ ਹਨ ਜੋ ਗੜ੍ਹਾਂ ਨੂੰ ਨਸ਼ਟ ਕਰ ਦਿੰਦੇ ਹਨ ਅਤੇ ਬਹੁਤ ਤਾਕਤਵਰ ਹਨ।

5ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ਵਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਤਾਂ ਜੋ ਉਸ ਮਸੀਹ ਦੇ ਆਗਿਆਕਾਰੀ ਹੋਈਏ।

6ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੇ ਅਣ-ਆਗਿਆਕਾਰੀ ਨੂੰ ਸਜ਼ਾ ਦੇਣ ਲਈ ਤਿਆਰ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.