6ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੇ ਅਣ-ਆਗਿਆਕਾਰੀ ਨੂੰ ਸਜ਼ਾ ਦੇਣ ਲਈ ਤਿਆਰ ਹਾਂ।
7ਤੁਸੀਂ ਉਹਨਾਂ ਗੱਲਾਂ ਨੂੰ ਜੋ ਸਾਹਮਣੇ ਹਨ, ਬਾਹਰੋਂ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਕਿ ਉਹ ਆਪ ਮਸੀਹ ਦੇ ਹਨ, ਤਾਂ ਉਹ ਫਿਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।
8ਜੇ ਮੈਂ ਉਸ ਅਧਿਕਾਰ ਦਾ ਕੁਝ ਜ਼ਿਆਦਾ ਮਾਣ ਕਰਾ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਂਣ ਲਈ ਦਿੱਤਾ ਹੈ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਗਾ।
9ਮੈਂ ਨਹੀਂ ਚਾਹੁੰਦਾ ਕਿ ਤੁਹਾਨੂੰ ਇਸ ਤਰ੍ਹਾਂ ਲੱਗੇ ਕਿ ਮੈਂ ਆਪਣੀਆਂ ਪੱਤਰੀਆ ਨਾਲ ਤੁਹਾਨੂੰ ਡਰਾਉਂਣ ਦੀ ਕੋਸ਼ਿਸ਼ ਕਰ ਰਿਹਾ ਹਾਂ।
10ਕਿਉਂਕਿ ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, “ਉਸ ਦੀਆਂ ਪੱਤਰੀਆਂ ਭਾਰੀਆਂ ਅਤੇ ਪ੍ਰਭਾਵਸ਼ਾਲੀ ਹਨ, ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬੋਲਣਾ ਵੀ ਕੁਝ ਨਹੀਂ ਹੈ।”