11ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਕਰਦਾ? ਪਰਮੇਸ਼ਵਰ ਜਾਣਦਾ ਹੈ।
12ਮੈਂ ਜੋ ਕੁਝ ਕਰ ਰਿਹਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਉਹਨਾਂ ਲੋਕਾਂ ਨੂੰ ਕੋਈ ਮੌਕਾ ਨਾ ਦਿੱਤਾ ਜਾਵੇ ਜੋ ਆਪਣੇ ਆਪ ਨੂੰ ਉਹਨਾਂ ਗੱਲਾਂ ਵਿੱਚ ਸਾਡੇ ਬਰਾਬਰ ਮੰਨੇ ਜਾਣ ਦਾ ਮੌਕਾ ਲੱਭਦੇ ਹਨ, ਜਿਨ੍ਹਾਂ ਬਾਰੇ ਅਸੀਂ ਮਾਣ ਕਰਦੇ ਹਾਂ।
13ਕਿਉਂ ਜੋ ਇਸ ਤਰ੍ਹਾਂ ਦੇ ਲੋਕ ਝੂਠੇ ਰਸੂਲ, ਅਤੇ ਛਲ ਕਰਨ ਵਾਲੇ ਹਨ, ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।
14ਅਤੇ ਇਹ ਕੋਈ ਵੱਡੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਆਪ ਚਾਨਣ ਦਾ ਦੂਤ ਹੋਣ ਦਾ ਨਾਟਕ ਕਰਦਾ ਹੈ।
15ਇਸ ਲਈ ਇਹ ਕੋਈ ਵੱਡੀ ਗੱਲ ਨਹੀਂ, ਜੇ ਉਸ ਦੇ ਸੇਵਕ ਵੀ ਧਾਰਮਿਕਤਾ ਦੇ ਸੇਵਕ ਹੋਣ ਦਾ ਨਾਟਕ ਕਰਦੇ ਹਨ। ਜਿਨ੍ਹਾਂ ਦਾ ਅੰਤ ਉਹਨਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।