2 ਕੁਰਿੰਥੀਆਂ 11

ਮੈਂ ਫਿਰ ਆਖਦਾ ਹਾਂ: ਕਿ ਕੋਈ ਮੈਨੂੰ ਮੂਰਖ ਨਾ ਸਮਝੇ। ਪਰ ਜੇ ਤੁਸੀਂ ਮੈਨੂੰ ਇਸ ਤਰ੍ਹਾਂ ਦਾ ਹੀ ਸਮਝਦੇ ਹੋ ਤਾਂ ਮੈਨੂੰ ਮੂਰਖ ਦੇ ਰੂਪ ਵਿੱਚ ਹੀ ਸਵੀਕਾਰ ਕਰ ਲਵੋਂ। ਤਾਂ ਜੋ ਮੈਨੂੰ ਵੀ ਮਾਣ ਕਰਨ ਦਾ ਮੌਕਾ ਮਿਲੇਗਾ।

2 Corinthians 11:16 (UKJV) I say again, Let no man think me a fool; if otherwise, yet as a fool receive me, that I may boast myself a little.

14ਅਤੇ ਇਹ ਕੋਈ ਵੱਡੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਆਪ ਚਾਨਣ ਦਾ ਦੂਤ ਹੋਣ ਦਾ ਨਾਟਕ ਕਰਦਾ ਹੈ।

15ਇਸ ਲਈ ਇਹ ਕੋਈ ਵੱਡੀ ਗੱਲ ਨਹੀਂ, ਜੇ ਉਸ ਦੇ ਸੇਵਕ ਵੀ ਧਾਰਮਿਕਤਾ ਦੇ ਸੇਵਕ ਹੋਣ ਦਾ ਨਾਟਕ ਕਰਦੇ ਹਨ। ਜਿਨ੍ਹਾਂ ਦਾ ਅੰਤ ਉਹਨਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।

16ਮੈਂ ਫਿਰ ਆਖਦਾ ਹਾਂ: ਕਿ ਕੋਈ ਮੈਨੂੰ ਮੂਰਖ ਨਾ ਸਮਝੇ। ਪਰ ਜੇ ਤੁਸੀਂ ਮੈਨੂੰ ਇਸ ਤਰ੍ਹਾਂ ਦਾ ਹੀ ਸਮਝਦੇ ਹੋ ਤਾਂ ਮੈਨੂੰ ਮੂਰਖ ਦੇ ਰੂਪ ਵਿੱਚ ਹੀ ਸਵੀਕਾਰ ਕਰ ਲਵੋਂ। ਤਾਂ ਜੋ ਮੈਨੂੰ ਵੀ ਮਾਣ ਕਰਨ ਦਾ ਮੌਕਾ ਮਿਲੇਗਾ।

17ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ, ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।

18ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ, ਮੈਂ ਵੀ ਮਾਣ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.