16ਮੈਂ ਫਿਰ ਆਖਦਾ ਹਾਂ: ਕਿ ਕੋਈ ਮੈਨੂੰ ਮੂਰਖ ਨਾ ਸਮਝੇ। ਪਰ ਜੇ ਤੁਸੀਂ ਮੈਨੂੰ ਇਸ ਤਰ੍ਹਾਂ ਦਾ ਹੀ ਸਮਝਦੇ ਹੋ ਤਾਂ ਮੈਨੂੰ ਮੂਰਖ ਦੇ ਰੂਪ ਵਿੱਚ ਹੀ ਸਵੀਕਾਰ ਕਰ ਲਵੋਂ। ਤਾਂ ਜੋ ਮੈਨੂੰ ਵੀ ਮਾਣ ਕਰਨ ਦਾ ਮੌਕਾ ਮਿਲੇਗਾ।
17ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ, ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।
18ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ, ਮੈਂ ਵੀ ਮਾਣ ਕਰਾਂਗਾ।
19ਤੁਸੀਂ ਤਾਂ ਖੁਦ ਬੁੱਧਵਾਨ ਹੋ, ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ ਹੋ।
20ਦਰਅਸਲ, ਤੁਸੀਂ ਸਹਾਰ ਲੈਂਦੇ ਹੋ, ਜਦੋਂ ਤੁਹਾਨੂੰ ਕੋਈ ਗੁਲਾਮ ਬਣਾਉਂਦਾ ਹੈ, ਜਾਂ ਤੁਹਾਡਾ ਸੋਸ਼ਣ ਕਰਦਾ ਹੈ, ਜਾਂ ਤੁਹਾਡਾ ਫ਼ਾਇਦਾ ਉਠਾਉਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਤੇ ਚਪੇੜਾਂ ਮਾਰਦਾ ਹੈ।