2 ਕੁਰਿੰਥੀਆਂ 11

ਤੁਹਾਡੇ ਲਈ ਮੇਰੀ ਅਣਖ ਪਰਮੇਸ਼ਵਰ ਵਰਗੀ ਅਣਖ ਹੈ। ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗ ਮਸੀਹ ਲਈ ਅਰਪਣ ਕਰਾਂ।

2 Corinthians 11:2 (UKJV) For I am jealous over you with godly jealousy: for I have espoused you to one husband, that I may present you as a chaste virgin to Christ.

1ਮੈਂ ਚਾਹੁੰਦਾ ਹਾਂ ਕਿ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਜ਼ਰੂਰ ਸਹਿਣ ਕਰੋ!

2ਤੁਹਾਡੇ ਲਈ ਮੇਰੀ ਅਣਖ ਪਰਮੇਸ਼ਵਰ ਵਰਗੀ ਅਣਖ ਹੈ। ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗ ਮਸੀਹ ਲਈ ਅਰਪਣ ਕਰਾਂ।

3ਪਰ ਮੈਂ ਡਰਦਾ ਹਾਂ ਕਿ ਜਿਵੇਂ ਹੱਵਾਹ ਨੂੰ ਸੱਪ ਨੇ ਚਲਾਕੀ ਨਾਲ ਭਰਮਾ ਕੇ ਧੋਖਾ ਦਿੱਤਾ ਸੀ, ਉਸੇ ਤਰ੍ਹਾਂ ਸ਼ੈਤਾਨ ਤੁਹਾਡੇ ਮਨਾਂ ਨੂੰ ਤੁਹਾਡੀ ਇਮਾਨਦਾਰੀ ਅਤੇ ਸ਼ੁੱਧਤਾ ਜੋ ਮਸੀਹ ਵੱਲ ਹੈ ਉਸ ਨੂੰ ਮੋੜ ਦੇਵੇ।

4ਕਿਉਂਕਿ ਜੇ ਕੋਈ ਤੁਹਾਡੇ ਕੋਲ ਆਵੇ ਅਤੇ ਉਸ ਯਿਸ਼ੂ ਤੋਂ ਇਲਾਵਾ ਕਿਸੇ ਹੋਰ ਯਿਸ਼ੂ ਦਾ ਪ੍ਰਚਾਰ ਕਰੇ ਜਿਸ ਦਾ ਅਸੀਂ ਉਪਦੇਸ਼ ਤੁਹਾਨੂੰ ਦਿੱਤਾ ਸੀ, ਜਾਂ ਤੁਹਾਨੂੰ ਕੋਈ ਹੋਰ ਵੱਖਰਾ ਆਤਮਾ ਪ੍ਰਾਪਤ ਹੋਵੇ ਜਿਹੜਾ ਤੁਹਾਨੂੰ ਨਹੀਂ ਮਿਲਿਆ, ਜਾਂ ਤੁਸੀਂ ਕਿਸੇ ਹੋਰ ਖੁਸ਼ਖ਼ਬਰੀ ਨੂੰ ਮੰਨਦੇ ਹੋ ਜਿਸ ਨੂੰ ਤੁਸੀਂ ਪਹਿਲਾਂ ਨਹੀਂ ਸੀ ਮੰਨਿਆ, ਤਾਂ ਤੁਸੀਂ ਉਸ ਨੂੰ ਜਲਦੀ ਨਾਲ ਹੀ ਸਵੀਕਾਰ ਕਰ ਲੈਂਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.