24ਮੈਂ ਪੰਜ ਵਾਰ ਯਹੂਦਿਆਂ ਦੇ ਹੱਥੋ ਉਨਤਾਲੀ-ਉਨਤਾਲੀ ਕੋਰੜੇ ਖਾਧੇ।
25ਤਿੰਨ ਵਾਰ ਬੈਂਤਾ ਨਾਲ ਕੁੱਟਿਆ ਗਿਆ, ਇੱਕ ਵਾਰ ਪਥਰਾਓ ਹੋਇਆ, ਤਿੰਨ ਵਾਰ ਕਿਸ਼ਤੀ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਦਿਨ ਅਤੇ ਰਾਤ ਖੁਲ੍ਹੇ ਸਮੁੰਦਰ ਵਿੱਚ ਕੱਟਿਆ।
26ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਖਤਰਿਆ ਵਿੱਚ, ਡਾਕੂਆਂ ਦੇ ਖਤਰਿਆ ਵਿੱਚ, ਯਹੂਦਿਆ ਦੇ ਵੱਲੋਂ ਖਤਰੇ, ਗ਼ੈਰ-ਯਹੂਦੀਆਂ ਦੇ ਵੱਲੋ ਖਤਰੇ; ਸ਼ਹਿਰ ਦੇ ਖਤਰਿਆ ਵਿੱਚ, ਉਜਾੜ ਦੇ ਖਤਰਿਆ ਵਿੱਚ, ਅਤੇ ਝੂਠੇ ਵਿਸ਼ਵਾਸੀ ਦੇ ਖਤਰੇ ਦਾ ਵੀ ਸਾਹਮਣਾ ਕਰਨਾ ਪਿਆ।
27ਮੈਂ ਮਿਹਨਤ ਅਤੇ ਕਸ਼ਟ ਵਿੱਚ, ਅਤੇ ਕਈ ਰਾਤਾ ਜਾਗ ਕੇ; ਭੁੱਖੇ ਪਿਆਸੇ, ਅਕਸਰ ਵਰਤ ਵਿੱਚ; ਪੂਰੇ ਕੱਪੜਿਆ ਦੇ ਬਿਨ੍ਹਾਂ ਠੰਡ ਵਿੱਚ ਰਹਿ ਕੇ ਮੁਸ਼ਕਲਾਂ ਨੂੰ ਝੱਲਿਆ।
28ਅਤੇ ਸਭ ਸਮੱਸਿਆਵਾਂ ਤੋਂ ਇਲਾਵਾ, ਸਾਰੀਆਂ ਕਲੀਸਿਆਵਾਂ ਦੀ ਚਿੰਤਾ ਮੈਨੂੰ ਹਰ ਰੋਜ਼ ਸਤਾਉਂਦੀ ਹੈ।