26ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਖਤਰਿਆ ਵਿੱਚ, ਡਾਕੂਆਂ ਦੇ ਖਤਰਿਆ ਵਿੱਚ, ਯਹੂਦਿਆ ਦੇ ਵੱਲੋਂ ਖਤਰੇ, ਗ਼ੈਰ-ਯਹੂਦੀਆਂ ਦੇ ਵੱਲੋ ਖਤਰੇ; ਸ਼ਹਿਰ ਦੇ ਖਤਰਿਆ ਵਿੱਚ, ਉਜਾੜ ਦੇ ਖਤਰਿਆ ਵਿੱਚ, ਅਤੇ ਝੂਠੇ ਵਿਸ਼ਵਾਸੀ ਦੇ ਖਤਰੇ ਦਾ ਵੀ ਸਾਹਮਣਾ ਕਰਨਾ ਪਿਆ।
27ਮੈਂ ਮਿਹਨਤ ਅਤੇ ਕਸ਼ਟ ਵਿੱਚ, ਅਤੇ ਕਈ ਰਾਤਾ ਜਾਗ ਕੇ; ਭੁੱਖੇ ਪਿਆਸੇ, ਅਕਸਰ ਵਰਤ ਵਿੱਚ; ਪੂਰੇ ਕੱਪੜਿਆ ਦੇ ਬਿਨ੍ਹਾਂ ਠੰਡ ਵਿੱਚ ਰਹਿ ਕੇ ਮੁਸ਼ਕਲਾਂ ਨੂੰ ਝੱਲਿਆ।
28ਅਤੇ ਸਭ ਸਮੱਸਿਆਵਾਂ ਤੋਂ ਇਲਾਵਾ, ਸਾਰੀਆਂ ਕਲੀਸਿਆਵਾਂ ਦੀ ਚਿੰਤਾ ਮੈਨੂੰ ਹਰ ਰੋਜ਼ ਸਤਾਉਂਦੀ ਹੈ।
29ਕੌਣ ਕਮਜ਼ੋਰ ਹੈ, ਜਿਸਦੀ ਕਮਜ਼ੋਰੀ ਦਾ ਅਹਿਸਾਸ ਮੈਨੂੰ ਨਹੀਂ ਹੁੰਦਾ? ਕੌਣ ਪਾਪ ਵੱਲ ਜਾਂਦਾ ਹੈ, ਤੇ ਮੇਰਾ ਜੀ ਨਹੀਂ ਜਲਦਾ?
30ਜੇ ਮੈਨੂੰ ਮਾਣ ਕਰਨਾ ਹੀ ਪਵੇਂ, ਤਾਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।