7ਕੀ ਤੁਹਾਨੂੰ ਮੁਫ਼ਤ ਵਿੱਚ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਕੇ ਤੁਹਾਨੂੰ ਉੱਚਾ ਕਰਨ ਲਈ ਆਪਣੇ ਆਪ ਨੂੰ ਨੀਵਾਂ ਕੀਤਾ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ?
8ਤੁਹਾਡੀ ਸੇਵਾ ਕਰਨ ਲਈ ਮੈਂ ਦੂਸਰਿਆ ਕਲੀਸਿਆ ਕੋਲੋਂ ਮਦਦ ਲੈ ਕੇ ਉਹਨਾਂ ਨੂੰ ਲੁੱਟਿਆ।
9ਅਤੇ ਜਦੋਂ ਮੈਂ ਤੁਹਾਡੇ ਕੋਲ ਸੀ ਸੱਚ-ਮੁੱਚ, ਤਾਂ ਮੈਂ ਕਿਸੇ ਉੱਤੇ ਬੋਝ ਨਹੀਂ ਬਣਿਆ, ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਪ੍ਰਦੇਸ਼ ਤੋਂ ਆ ਕੇ ਮੇਰੀਆਂ ਜ਼ਰੂਰਤਾਂ ਪੂਰੀਆਂ ਕੀਤੀਆ। ਅਤੇ ਆਪਣੇ ਆਪ ਨੂੰ ਤੁਹਾਡੇ ਲਈ ਬੋਝ ਬਣਨ ਤੋਂ ਰੋਕਿਆ ਅਤੇ ਲਗਾਤਾਰ ਇਸੇ ਤਰ੍ਹਾਂ ਹੀ ਕਰਾਂਗਾ।
10ਜੇ ਮਸੀਹ ਦੀ ਸੱਚਿਆਈ ਮੇਰੇ ਵਿੱਚ ਹੈ, ਤਾਂ ਅਖਾਯਾ ਪ੍ਰਦੇਸ਼ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।
11ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਕਰਦਾ? ਪਰਮੇਸ਼ਵਰ ਜਾਣਦਾ ਹੈ।