1ਮੈਂ ਤਾਂ ਮਾਣ ਕਰਨਾ ਹੀ ਹੈ: ਭਾਵੇਂ ਇਸ ਤੋਂ ਕੋਈ ਲਾਭ ਨਹੀਂ ਹੈ, ਮੈਂ ਪ੍ਰਭੂ ਦੁਆਰਾ ਦਿੱਤੇ ਗਏ ਦਰਸ਼ਨਾਂ ਅਤੇ ਪ੍ਰਕਾਸ਼ਨਾ ਦੇ ਵੱਲ ਵੱਧਦਾ ਜਾਵਾਂਗਾ।
2ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਸਰੇ ਸਵਰਗ ਉੱਤੇ ਉੱਠਾਇਆ ਗਿਆ। ਸਰੀਰ ਦੇ ਨਾਲ ਜਾਂ ਬਿਨ੍ਹਾ ਸਰੀਰ ਦੇ ਇਹ ਮੈਂ ਨਹੀਂ ਜਾਣਦਾ, ਪਰ ਪਰਮੇਸ਼ਵਰ ਜਾਣਦੇ ਹਨ।
3ਅਤੇ ਮੈਂ ਅਜਿਹੇ ਵਿਅਕਤੀ ਨੂੰ ਜਾਣਦਾ ਹਾਂ, ਸਰੀਰ ਦੇ ਨਾਲ ਜਾਂ ਸਰੀਰ ਤੋਂ ਵੱਖਰਾ ਮੈਂ ਨਹੀਂ ਜਾਣਦਾ, ਪਰਮੇਸ਼ਵਰ ਜਾਣਦੇ ਹਨ।
4ਉਹ ਸਵਰਗ ਉੱਤੇ ਉਠਾਇਆ ਗਿਆ ਅਤੇ ਉਸ ਨੇ ਉਹ ਗੱਲਾਂ ਸੁਣੀਆਂ ਜੋ ਆਖਣ ਵਾਲੀਆਂ ਨਹੀਂ ਅਤੇ ਜਿਸ ਨੂੰ ਬਿਆਨ ਕਰਨਾ ਕਿਸੇ ਵੀ ਮਨੁੱਖ ਲਈ ਸੰਭਵ ਨਹੀਂ ਹੈ।
5ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ, ਪਰ ਮੈਂ ਆਪਣੇ ਉੱਤੇ ਆਪਣੀਆਂ ਕਮਜ਼ੋਰੀਆਂ ਉੱਤੇ ਮਾਣ ਨਹੀਂ ਕਰਾਂਗਾ।