7ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ। ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ, ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਮੈਨੂੰ ਕਸ਼ਟ ਦਿੰਦਾ ਰਹਿੰਦਾ ਹੈ।
8ਇਸ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ।
9ਉਸ ਨੇ ਮੈਨੂੰ ਆਖਿਆ ਹੈ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ, ਕਿਉਂਕਿ ਮੇਰੀ ਸ਼ਕਤੀ ਕਮਜ਼ੋਰਾਂ ਨੂੰ ਸੰਪੂਰਨ ਬਣਾਉਂਦੀ ਹੈ।” ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਆਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
10ਇਸ ਲਈ ਮੈਂ ਮਸੀਹ ਦੇ ਕਾਰਨ, ਕਮਜ਼ੋਰੀਆਂ ਵਿੱਚ, ਬੇਇਜ਼ਤੀ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਮੁਸ਼ਕਲਾਂ ਵਿੱਚ ਆਨੰਦ ਹਾਂ। ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
11ਮੈਂ ਆਪਣੇ ਆਪ ਮੂਰਖ ਬਣਿਆ ਹਾਂ, ਪਰ ਤੁਸੀਂ ਮਜ਼ਬੂਰ ਕੀਤਾ। ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰਦੇ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ “ਮਹਾਨ ਰਸੂਲਾਂ,” ਤੋਂ ਕੁਝ ਘੱਟ ਨਹੀਂ ਹਾਂ।