5ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਜਾਣਦੇ ਹੋ ਜੋ ਮਸੀਹ ਯਿਸ਼ੂ ਤੁਹਾਡੇ ਵਿੱਚ ਹੈ? ਅਗਰ ਨਹੀਂ, ਤਾਂ ਤੁਸੀਂ ਪਰੀਖਿਆ ਵਿੱਚੋਂ ਰਹਿ ਜਾਵੋਗੇ।
6ਅਤੇ ਮੈਨੂੰ ਆਸ ਹੈ ਜੋ ਤੁਸੀਂ ਜਾਣ ਜਾਓਗੇ, ਕਿ ਅਸੀਂ ਪਰੀਖਿਆ ਵਿੱਚ ਅਸਫ਼ਲ ਨਹੀਂ ਹੋਵੇਗੇ।
7ਹੁਣ ਅਸੀਂ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਬੁਰਾ ਕੰਮ ਨਾ ਕਰੋ, ਇਸ ਲਈ ਨਹੀਂ ਕਿ ਅਸੀਂ ਭਲੇ ਦਿਖਾਈ ਦੇਈਏ ਪਰ ਇਸ ਲਈ ਜੋ ਤੁਸੀਂ ਚੰਗੇ ਕੰਮ ਕਰੋ ਅਸੀਂ ਨਿਕੰਮੇ ਵਰਗੇ ਵੀ ਕਿਉ ਨਾ ਹੋਈਏ।
8ਅਸੀਂ ਸੱਚਿਆਈ ਦੇ ਖਿਲਾਫ ਕੁਝ ਨਹੀਂ ਕਰ ਸਕਦੇ, ਪਰ ਸਚਿਆਈ ਲਈ ਤਾਂ ਕੁਝ ਕਰ ਸਕਦੇ ਹਾਂ।
9ਅਸੀਂ ਖੁਸ਼ ਹੁੰਦੇ ਹਾਂ ਜਦ ਅਸੀਂ ਕਮਜ਼ੋਰ ਅਤੇ ਤੁਸੀਂ ਬਲਵੰਤ ਹੁੰਦੇ ਹੋ; ਅਤੇ ਅਸੀਂ ਇਹ ਪ੍ਰਾਰਥਨਾ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ।