12ਜਦੋਂ ਮੈਂ ਮਸੀਹ ਦੀ ਖੁਸ਼ਖ਼ਬਰੀ ਸੁਣਾਉਣ ਲਈ ਤ੍ਰੋਆਸ ਸ਼ਹਿਰ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ,
13ਜਦੋਂ ਆਪਣੇ ਭਰਾ ਤੀਤੁਸ ਨੂੰ ਉੱਥੇ ਨਾ ਵੇਖਿਆ ਤਾਂ ਮੇਰੇ ਆਤਮਾ ਨੂੰ ਚੈਨ ਨਾ ਮਿਲਿਆ। ਅਤੇ ਮੈਂ ਉਹਨਾਂ ਤੋਂ ਵਿੱਦਿਆ ਹੋ ਕੇ ਮਕਦੂਨਿਯਾ ਪ੍ਰਦੇਸ਼ ਨੂੰ ਚਲਾ ਗਿਆ।
14ਪਰ ਧੰਨਵਾਦ ਹੈ ਪਰਮੇਸ਼ਵਰ ਦਾ, ਜੋ ਹਮੇਸ਼ਾ ਸਾਨੂੰ ਮਸੀਹ ਵਿੱਚ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਹਰ ਜਗ੍ਹਾ ਆਪਣੇ ਗਿਆਨ ਦੀ ਖੁਸ਼ਬੂ ਫੈਲਾਉਣ ਲਈ ਸਾਡੀ ਵਰਤੋਂ ਕਰਦਾ ਹੈ।
15ਕਿਉਂਕਿ ਅਸੀਂ ਪਰਮੇਸ਼ਵਰ ਦੇ ਲਈ ਉਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਕਰ ਰਹੇ ਹਨ ਅਤੇ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਹਨ ਮਸੀਹ ਦੀ ਖੁਸ਼ਬੂ ਹਾਂ।
16ਕਿਸੇ ਦੇ ਲਈ ਅਸੀਂ ਇੱਕ ਖੁਸ਼ਬੂ ਹਾਂ ਜੋ ਮੌਤ ਲਿਆਉਂਦੀ ਹੈ; ਦੂਸਰੇ ਲਈ, ਇੱਕ ਖੁਸ਼ਬੂ ਜੋ ਜੀਵਨ ਲਿਆਉਂਦੀ ਹੈ। ਅਤੇ ਇਹਨਾਂ ਗੱਲਾਂ ਦੇ ਯੋਗ ਕੌਣ ਹੈ?