7ਸਗੋਂ ਹੁਣ ਤੁਹਾਨੂੰ ਚਾਹੀਦਾ ਹੈ ਅਜਿਹੇ ਵਿਅਕਤੀ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ, ਤਾਂ ਜੋ ਇਸ ਤਰ੍ਹਾਂ ਨਾ ਹੋਵੇ ਕਿ ਉਹ ਬਹੁਤ ਜ਼ਿਆਦਾ ਦੁੱਖ ਵਿੱਚ ਡੁੱਬ ਜਾਵੇ।
8ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਦੇ ਲਈ ਆਪਣੇ ਪਿਆਰ ਨੂੰ ਜ਼ਾਹਰ ਕਰੋ।
9ਕਿਉਂ ਜੋ ਇਹ ਪੱਤਰ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰੀ ਹੋ ਜਾਂ ਨਹੀਂ।
10ਜਿਸ ਕਿਸੇ ਨੂੰ ਤੁਸੀਂ ਮਾਫ਼ ਕਰਦੇ ਹੋ, ਮੈਂ ਵੀ ਮਾਫ਼ ਕਰਦਾ ਹਾਂ। ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ,
11ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਹਾਂ।