1ਇਸ ਲਈ, ਇਹ ਸੇਵਕਾਈ ਸਾਨੂੰ ਪਰਮੇਸ਼ਵਰ ਦੀ ਦਯਾ ਦੇ ਕਾਰਨ ਪ੍ਰਾਪਤ ਹੋਈ, ਅਸੀਂ ਹਿੰਮਤ ਨਹੀਂ ਹਾਰਦੇ।
2ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਤਿਆਗ ਦਿੱਤਾ; ਅਤੇ ਨਾ ਅਸੀਂ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ਵਰ ਦੇ ਬਚਨਾ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਦੱਸਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ਵਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।
3ਅਤੇ ਜੇ ਖੁਸ਼ਖ਼ਬਰੀ ਜਿਸ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸ ਤੇ ਪਰਦਾ ਪਿਆ ਹੋਇਆ ਹੈ, ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਹਨਾਂ ਲਈ ਹੈ।